Medical store owner killed : ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਤੋਵਾਲ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੈਡੀਕਲ ਸਟੋਰ ਵਿੱਚ ਦੁਕਾਨ ਮਾਲਕ ਦੀ ਖੂਨ ਨਾਲ ਭਰੀ ਲਾਸ਼ ਮਿਲੀ। ਬੁੱਧਵਾਰ ਸਵੇਰੇ ਦਿਨ-ਦਿਹਾੜੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਕ ਮੈਡੀਕਲ ਸਟੋਰ ਦੇ ਮਾਲਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਇੱਕ ਵਿਅਕਤੀ ਉਥੇ ਦਵਾਈ ਲੈਣ ਆਇਆ ਅਤੇ ਉਸ ਨੇ ਮੈਡੀਕਲ ਸਟੋਰ ਮਾਲਕ ਦੀ ਲਾਸ਼ ਖੂਨ ਨਾਲ ਲੱਥਪਥ ਦੇਖੀ ਤਾਂ ਉਸਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।
ਇਹ ਪੂਰੀ ਘਟਨਾ ਦੁਕਾਨ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮ੍ਰਿਤਕ ਹੁਸ਼ਿਆਰਪੁਰ ਦੇ ਰਵਿਦਾਸ ਨਗਰ ਦਾ ਰਹਿਣ ਵਾਲਾ ਸੀ ਅਤੇ ਮੇਹਤਿਆਣਾ ਦੇ ਪਿੰਡ ਅਤੋਵਾਲ ਵਿੱਚ ਮੈਡੀਕਲ ਸਟੋਰ ਚਲਾਉਂਦਾ ਸੀ। ਮ੍ਰਿਤਕ ਨੇ ਅਜੇ ਸਟੋਰ ਖੋਲ੍ਹਿਆ ਹੀ ਸੀ ਕਿ ਅਣਪਛਾਤੇ ਲੋਕਾਂ ਵੱਲੋਂ ਉਸ ‘ਤੇ ਹਮਲਾ ਕਰ ਦਿੱਤਾ ਗਿਆ। ਹਾਲਾਂਕਿ ਅਜੇ ਤੱਕ ਕਤਲ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।