ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਦੀ ਮੇਜ਼ਬਾਨੀ ਲਈ ਸ਼ਹਿਰਾਂ ਦੀ ਸੂਚੀ ਵਿਚ ਮੋਹਾਲੀ ਨੂੰ ਬਾਹਰ ਕਰਨ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ਮੈਚਾਂ ਮੇਜ਼ਬਾਨੀ ਤੋਂ ਮੋਹਾਲੀ ਨੂੰ ਬਾਹਰ ਕਰਨਾ ਪੰਜਾਬ ਦੇ ਨਾਲ ਖੁੱਲ੍ਹਾ ਭੇਦਭਾਵ ਹੈ। ਖੇਡ ਮੰਤਰੀ ਨੇ ਪਹਿਲੀ ਵਾਰ ਕਿਹਾ ਕਿ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚਨੀ ਤੋਂ ਬਾਹਰ ਕਰਨਾ ਸਿਆਸੀ ਕਾਰਨਾਂ ਤੋਂ ਪ੍ਰੇਰਿਤ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਭੇਦਭਾਵ ਦਾ ਮੁੱਦਾ ਬੀਸੀਸੀਆਈ ਦੇ ਸਾਹਮਣੇ ਚੁੱਕੇਗੀ।
ਮੰਤਰੀ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਨੂੰ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹਾ ਵਿਤਕਰਾ ਹੈ ਕਿਉਂਕਿ ਪੀਸੀਏ ਸਟੇਡੀਅਮ ਮੋਹਾਲੀ ਦੀ ਉਸਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਵਿਸ਼ਵ ਕੱਪ ਭਾਰਤ ਵਿੱਚ ਹੋ ਰਿਹਾ ਹੈ ਅਤੇ ਬਾਵਜੂਦ ਇਸ ਦੇ ਮੋਹਾਲੀ ਵਿਚ ਕੋਈ ਮੈਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਵਿਸ਼ਵ ਕੱਪ ਸੈਮੀਫਾਈਨਲ ਮੁਹਾਲੀ ਵਿਖੇ ਖੇਡੇ ਗਏ ਸਨ ਪਰ ਇਸ ਵਾਰ ਇੱਕ ਵੀ ਲੀਗ ਮੈਚ ਪੰਜਾਬ ਨੂੰ ਅਲਾਟ ਨਹੀਂ ਕੀਤਾ ਗਿਆ। ਸ਼ੁਰੂਆਤੀ ਅਤੇ ਫਾਈਨਲ ਮੈਚਾਂ ਤੋਂ ਇਲਾਵਾ, ਅਹਿਮਦਾਬਾਦ ਨੂੰ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲਦੀ ਹੈ।
ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੋਹਾਲੀ ਨਾ ਸਿਰਫ਼ ਭਾਰਤ ਦੇ ਚੋਟੀ ਦੇ ਪੰਜ ਸਟੇਡੀਅਮਾਂ ਵਿੱਚੋਂ ਇੱਕ ਹੈ ਸਗੋਂ ਵਿਸ਼ਵ ਦੇ ਪ੍ਰਮੁੱਖ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਮੋਹਾਲੀ ਹਮੇਸ਼ਾ ਹੀ ਕ੍ਰਿਕਟ ਪ੍ਰਸ਼ੰਸਕਾਂ ਦੀ ਪਹਿਲੀ ਪਸੰਦ ਰਿਹਾ ਹੈ। ਪੰਜਾਬ ਨਾਲ ਵਿਤਕਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੀ.ਸੀ.ਸੀ.ਆਈ. ਨਾਲ ਇਸ ਵਿਤਕਰੇ ਅਤੇ ਖੁੱਲ੍ਹੀ ਬੇਇਨਸਾਫੀ ਦਾ ਮੁੱਦਾ ਚੁੱਕੇਗੀ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ : ਰਜਵਾਹੇ ‘ਚ ਨਹਾਉਂਦਿਆਂ 9 ਸਾਲਾ ਬੱਚੇ ਦੀ ਮੌ.ਤ, 2 ਭੈਣਾਂ ਦਾ ਇਕਲੌਤਾ ਭਰਾ ਸੀ ਆਰੀਅਨ
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੋਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਸ਼ਹਿਰ ਵਿੱਚ ਟੀਮਾਂ ਦੇ ਠਹਿਰਣ ਲਈ ਵਧੀਆ ਬੁਨਿਆਦੀ ਢਾਂਚਾ ਅਤੇ ਢੁਕਵੇਂ ਹੋਟਲ ਵੀ ਹਨ। ਮੋਹਾਲੀ ਵਿਖੇ ਮੈਚ ਕਰਵਾਉਣ ਨਾਲ ਦੇਸ਼-ਵਿਦੇਸ਼ ਤੋਂ ਖੇਡ ਪ੍ਰੇਮੀ ਸੈਲਾਨੀਆਂ ਦੀ ਆਮਦ ਨਾਲ ਖੇਡ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: