ਕਿਸਾਨਾਂ ਦੀ ਦਿੱਲੀ ਕੂਚ ਦੀ ਕਾਲ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਬੈਠਕ ਬੁਲਾਈ ਹੈ। ਜਾਣਕਾਰੀ ਮੁਤਾਬਕ CM ਮਾਨ ਵੱਲੋਂ ਕੈਬਨਿਟ ਦੀ ਬੈਠਕ 22 ਫਰਵਰੀ ਵੀਰਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਕੋਠੀ ਨੰਬਰ-45, ਸੈਕਟਰ-2 ਚੰਡੀਗੜ੍ਹ ਵਿਚ ਹੋਵੇਗੀ। ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਫੈਸਲੇ ‘ਤੇ CM ਮਾਨ ਨੇ ਕੀਤਾ SC ਦਾ ਧੰਨਵਾਦ, ਕਿਹਾ-‘ਆਖਿਰ ਸੱਚਾਈ ਦੀ ਹੋਈ ਜਿੱਤ’
ਇਸ ਤੋਂ ਇਲਾਵਾ ਹੋਰ ਵੀ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਈ ਅਹਿਮ ਫੈਸਲਿਆਂ ‘ਤੇ ਵੀ ਮੋਹਰ ਲਗਾ ਸਕਦੀ ਹੈ। ਇਸ ਬੈਠਕ ਦੇ ਏਜੰਡੇ ਦੀ ਸੂਚਨਾ ਫਿਲਹਾਲ ਜਨਤਕ ਨਹੀਂ ਕੀਤਾ ਗਈ ਹੈ। ਦੱਸ ਦੇਈਏ ਕਿ ਪਿਛਲੀ ਬੈਠਕ 24 ਜਨਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਹੋਈ ਸੀ।