ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਅੱਜ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਲੁਧਿਆਣਾ ਆ ਰਹੇ ਹਨ। ਮੀਟਿੰਗ ਲਈ ਜਦੋਂ CM ਸਰਕਟ ਹਾਊਸ ਪੁੱਜੇ ਤਾਂ ਉਥੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਭਾਰਤ ਅਤੇ ਵਿਦੇਸ਼ ਦੇ ਉਦਯੋਗਿਕ ਦਿੱਗਜਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਤੇ ਉਦਯੋਗਿਕ ਖੇਤਰ ਲਈ ਆਪਣੀ ਸਰਕਾਰ ਦੀ ਤਰਫੋਂ ਇੱਕ ਅਸਲ ਸਹਾਇਕ ਅਤੇ ਸਹਿਯੋਗੀ ਵਜੋਂ ਆਪਣੀ ਭੂਮਿਕਾ ਨਿਭਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ, ਨਾਂਹ-ਪੱਖੀ ਰਵੱਈਏ, ਅੜਿੱਕੇ ਪੈਦਾ ਕਰਨ ਅਤੇ ਸਿਆਸੀ ਜਾਂ ਅਫਸਰਸ਼ਾਹੀ ਪੱਧਰ ‘ਤੇ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਚੌਥੀ ਪ੍ਰੋਗਰੈਸਿਵ ਇਨਵੈਸਟਮੈਂਟ ਕਾਨਫਰੰਸ ਦੌਰਾਨ ਦੇਸ਼-ਵਿਦੇਸ਼ ਦੇ ਉੱਦਮੀਆਂ ਦੀ ਵਰਚੁਅਲ ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਦਯੋਗਪਤੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ। 26 ਅਤੇ 27 ਅਕਤੂਬਰ ਨੂੰ 2 ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਕਾਨਫਰੰਸ ਦੇ ਪਹਿਲੇ ਦਿਨ ਹਿੱਸਾ ਲੈਣ ਵਾਲੇ ਉਦਯੋਗਪਤੀਆਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਉਦਯੋਗਪਤੀਆਂ ਦੇ ਵਡਮੁੱਲੇ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਆਪਣੀ ਮੌਜੂਦਾ ਉਦਯੋਗਿਕ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਨੂੰ ਹੋਰ ਨਿਵੇਸ਼ ਅਨੁਕੂਲ ਬਣਾਉਣ ਲਈ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਬਹੁਤ ਹੀ ਸਾਧਾਰਨ ਪਿਛੋਕੜ ਤੋਂ ਆਏ ਹਨ ਅਤੇ ਉਹ ਖੁਦ ਆਮ ਆਦਮੀ ਨੂੰ ਦਰਪੇਸ਼ ਰੋਜ਼ਾਨਾ ਚੁਣੌਤੀਆਂ ਵਿੱਚੋਂ ਲੰਘਦੇ ਰਹੇ ਹਨ, ਜਿਸ ਕਾਰਨ ਉਹ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।