ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮਹਾਪੰਚਾਇਤ ਖਤਮ ਹੋ ਗਈ ਹੈ। 15 ਮੈਂਬਰਾਂ ਦੇ ਪ੍ਰਤੀਨਿਧੀ ਮੰਡਲ ਨੇ ਖੇਤੀਬਾੜੀ ਭਵਨ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਗੱਲਬਾਤ ਕੀਤੀ। ਇਥੇ ਕਿਸਾਨਾਂ ਨੇ ਖੇਤੀ ਮੰਤਰੀ ਨੂੰ ਐੱਮਐੱਸਪੀ ਤੇ ਕਰਜ਼ਾ ਮਾਫੀ ਵਰਗੇ ਮੰਗਾਂ ਨੂੰ ਰੱਖਿਆ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀ ਤਾਂ ਉਨ੍ਹਾਂ ਨੂੰ ਫਿਰ ਤੋਂ ਅੰਦੋਲਨ ਕਰਨ ਲਈ ਮਜਬੂਰ ਹੋਣਾ ਪਵੇਗਾ। ਦੂਜੇ ਪਾਸੇ SKM ਨੇ 30 ਅਪ੍ਰੈਲ ਨੂੰ ਦਿੱਲੀ ਵਿਚ ਇਕ ਹੋਰ ਬੈਠਕ ਬੁਲਾਈ ਹੈ।
ਕਿਸਾਨ ਨੇਤਾ ਦਰਸ਼ਨ ਪਾਲ ਨੇ ਮਹਾਪੰਚਾਇਤ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੇ ਕਈ ਮੁੱਦੇ ਹਨ ਜਿਨ੍ਹਾਂ ਦਾ ਹੱਲ ਕੱਢਿਆ ਜਾਣਾ ਬਾਕੀ ਹੈ। ਅਸੀਂ 30 ਅਪ੍ਰੈਲ ਨੂੰ ਦਿੱਲੀ ਵਿਚ ਇਕ ਹੋਰ ਬੈਠਕ ਬੁਲਾਵਾਂਗੇ। ਸਾਰੇ ਕਿਸਾਨ ਸੰਗਠਨਾਂ ਨੂੰ ਮੇਰੀ ਅਪੀਲ ਹੈ ਕਿ ਆਪਣੇ ਸੂਬਿਆਂ ਵਿਚ ਰੈਲੀਆਂ ਕੱਢੋ, ਪੰਚਾਇਤਾਂ ਕਰੋ।
ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਰੋਜ਼ਾਨਾ ਵਿਰੋਧ ਨਹੀਂ ਕਰਨਾ ਚਾਹੁੰਦੇ ਪਰ ਅਸੀਂ ਅਜਿਹਾ ਕਰਨ ਲਈ ਮਜਬੂਰ ਹਾਂ। ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਇਕ ਹੋਰ ਅੰਦੋਲਨ ਸ਼ੁਰੂ ਕਰਾਂਗੇ। ਇਹ ਅੰਦੋਲਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹੋਏ ਅੰਦੋਲਨ ਤੋਂ ਵੀ ਵੱਡਾ ਹੋਵੇਗਾ।
SKM ਦੇ ਵਰਕਰ ਕੇਂਦਰ ‘ਤੇ ਵਾਅਦਾਖਿਲਾਫੀ ਦਾ ਦੋਸ਼ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਤਪਾਦਨ ਦੀ ਕੁੱਲ ਲਾਗਤ ‘ਤੇ 50 ਫੀਸਦੀ MSP ਲਾਗੂ ਕਰਨ ਦਾ ਲਿਖਿਤ ਭਰੋਸਾ ਦਿੱਤਾ ਸੀ। ਇਸ ਲਈ ਸਰਕਾਰ ਨੇ ਜੋ ਕਮੇਟੀ ਬਣਾਈ ਸੀ ਉਸ ਵਿਚ 26 ਮੈਂਬਰ ਇੰਡਸਟ੍ਰੀਅਲ ਘਰਾਇਆਂ ਦੇ ਪੱਖ ਵਿਚ ਸਨ। ਇਸ ਲਈ ਕਿਸਾਨ ਕਮੇਟੀ ਦਾ ਵਿਰੋਧ ਕਰ ਰਹੇ ਹਨ।
ਕਿਸਾਨ ਨੇਤਾ ਰਾਕੇਸ਼ ਟਿਕੈਟ ਨੇ ਕਿਹਾ ਕਿ ਇਸ ਮਹਾਪੰਚਾਇਤ ਵਿਚ 32 ਕਿਸਾਨ ਸੰਗਠਨ ਸ਼ਾਮਲ ਹੋਏ। ਮਹਾਪੰਚਾਇਤ ਤੋਂ ਪਹਿਲਾਂ ਕਿਸਾਨਾਂ ਨੇ ਕਿਹਾ ਸੀ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰ ਦਿੰਦੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਾਡੇ ਨਾਲ ਜੋ ਵਾਅਦੇ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਹੋਏ ਹਨ। ਸਰਕਾਰ ਕਿਸਾਨਾਂ ਨੂੰ ਦੁਬਾਰਾ ਅੰਦੋਲਨ ਕਰਨ ਲਈ ਮਜਬੂਰ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: