ਸਕੂਲ-ਕਾਲਜਾਂ ਵਿੱਚ ਹਿਜਾਬ ਪਹਿਨਣ ਨੂੰ ਲੈ ਕੇ ਅੱਜ ਕਰਨਾਟਕਾ ਹਾਈਕੋਰਟ ਵੱਲੋਂ ਆਏ ਫੈਸਲੇ ‘ਤੇ ਕਈ ਲੀਡਰਾਂ ਵੱਲੋਂ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ। ਪੀਪੁਲਸ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਪ੍ਰਧਾਨ ਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੇ ਵੀ ਇਸ ਨੂੰ ਲੈ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
ਮਹਿਬੂਬਾ ਨੇ ਟਵੀਟ ਕਰਕੇ ਕਿਹਾ ਕਿ ‘ਹਿਜਾਬ ਪਾਬੰਦੀ ਨੂੰ ਬਰਕਰਾਰ ਰੱਖਣ ਦਾ ਕਰਨਾਟਕ ਹਾਈਕੋਰਟ ਦਾ ਫੈਸਲਾ ਬਹੁਤ ਹੀ ਨਿਰਾਸ਼ ਕਰਨ ਵਾਲਾਹੈ। ਇੱਕ ਪਾਸੇ ਅਸੀਂ ਲੋਕਾਂ ਦੇ ਸਸ਼ਕਤੀਕਰਨ ਦੀ ਗੱਲ ਕਰਦੇ ਹਾਂ ਤੇ ਦੂਜੇ ਪਾਸੇ ਅਸੀਂ ਉਨ੍ਹਾਂ ਨੂੰ ਇੱਕ ਆਮ ਜਿਹੇ ਬਦਲ ਦੇ ਅਧਿਕਾਰ ਤੋਂ ਵੀ ਵਾਂਝੇ ਕਰ ਰਹੇ ਹਾਂ। ਇਹ ਸਿਰਫ ਧਰਮ ਦੀ ਗੱਲ ਨਹੀਂ, ਸਗੋਂ ਚੁਣਨ ਦੀ ਆਜ਼ਾਦੀ ਦੀ ਹੈ।’
ਦੂਜੇ ਪਾਸੇ ਉਮਰ ਅਬਦੁੱਲਾ ਨੇ ਵੀ ਹਾਈਕੋਰਟ ਦੇ ਇਸ ਫੈਸਲੇ ਨੂੰ ਨਿਰਾਸ਼ ਕਰਨ ਵਾਲਾ ਦੱਸਿਆ ਤੇ ਕਿਹਾ ਕਿ ਤੁਸੀਂ ਹਿਜਾਬ ਬਾਰੇ ਕੀ ਸੋਚ ਸਕਦੇ ਹੋ, ਇਹ ਸਿਰਫ਼ ਕੱਪੜਿਆਂ ਬਾਰੇ ਨਹੀਂ ਹੈ, ਇਹ ਇੱਕ ਔਰਤ ਦੇ ਅਧਿਕਾਰ ਬਾਰੇ ਹੈ ਕਿ ਉਹ ਕਿਹੋ ਜਿਹੇ ਕੱਪੜੇ ਪਹਿਨਣਾ ਚਾਹੁੰਦੀ ਹੈ। ਅਦਾਲਤ ਨੇ ਇਸ ਮੂਲ ਅਧਿਕਾਰ ਨੂੰ ਬਰਕਾਰ ਨਹੀਂ ਰੱਖਿਆਸ, ਇਹ ਇੱਕ ਮਜ਼ਾਕ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਕਰਨਾਟਕ ਹਾਈਕੋਰਟ ਨੇ ਸਿੱਖਿਅਕ ਸੰਸਥਾਵਾਂ ਵਿੱਚ ਹਿਜਾਬ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਹਿਜਾਬ ਪਹਿਨਣਾ ਇਸਲਾਮ ਵਿੱਚ ਇੱਕ ਜ਼ਰੂਰੀ ਧਾਰਮਿਕ ਰਿਵਾਜ ਨਹੀਂ ਹੈ। ਅਦਾਲਤ ਨੇ ਕਿਹਾ ਕਿ ਸਕੂਲ ਯੂਨੀਫਾਰਮ ਦਾ ਲਾਗੂ ਹੋਣਾ ਵਾਜਬ ਪਾਬੰਦੀ ਹੈ, ਇਹ ਗੱਲ ਗਲਤ ਨਹੀਂ ਹੈ, ਜਿਸ ‘ਤੇ ਵਿਦਿਆਰਥੀ ਇਤਰਾਜ਼ ਨਹੀਂ ਕਰ ਸਕਦੇ।