ਸੰਗਰੂਰ ਵਿਚ ਮੌਰੀਟੋਰੀਅਸ ਸਕੂਲ ਦੀ ਕੰਟੀਨ ਵਿੱਚ ਖਾਣਾ ਖਾਣ ਤੋਂ ਬਾਅਦ ਕਰੀਬ 53 ਵਿਦਿਆਰਥੀਆਂ ਦੀ ਤਬੀਅਤ ਵਿਗੜ ਗਈ ਸੀ। ਬੱਚਿਆਂ ਦੀ ਸਿਹਤ ਵਿਗੜਨ ਤੋਂ ਬਾਅਦ ਸਕੂਲ ਨੂੰ 5 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬਿਮਾਰ ਵਿਦਿਆਰਥੀਆਂ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਮਾਮਲੇ ਨੂੰ ਲੈ ਕੇ ਸਿਖਿਆ ਮੰਤਰੀ ਵਲੋਂ ਜਾਂਚ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।
ਇਸ ਮੌਕੇ ਸਿੱਖਿਆ ਮੰਤਰੀ ਨੇ ਵੀ ਤੁਰੰਤ ਐਕਸ਼ਨ ਲੈਂਦਿਆ ਕੈਂਟੀਨ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦੇ ਹੋਏ ਕੈਂਟੀਨ ਠੇਕੇਦਾਰ ਖਿਲਾਫ 307 ਦਾ ਪਰਚ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਮੈਸ ਦੇ ਮੈਨੇਜਰ ਖਿਲਾਫ ਵੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਸੜਕ ਹਾ.ਦਸਾ, ਬਾਈਕ ਸਵਾਰ ਇੱਕ ਵਿਅਕਤੀ ਦੀ ਮੌ.ਤ, 10 ਦਿਨਾਂ ਬਾਅਦ ਹੋਣਾ ਸੀ ਮ੍ਰਿ.ਤਕ ਦਾ ਵਿਆਹ
ਦੱਸ ਦੇਈਏ ਕਿ ਅੱਜ ਸਵੇਰੇ ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਖਾਣ ਦਿੱਤਾ ਗਿਆ ਹੈ। ਇਹ ਖਾਣਾ ਖਾਣ ਤੋਂ ਬਾਅਦ 53 ਦੇ ਕਰੀਬ ਬੱਚੇ ਬਿਮਾਰ ਹੋ ਗਏ ਹਨ। ਫਿਲਹਾਲ ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –