ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ NRI ਦੇ ਮਸਲਿਆਂ ਨੂੰ ਜਲਦ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਧਾਲੀਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਚ ਹੋਏ 5ਵੇਂ ਐੱਨਆਰਆਈ ਮਿਲਣੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਐੱਨਆਰਆਈ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਤੀਬੱਧ ਹੈ। ਸਰਕਾਰ ਦੀ ਇਸ ਕੋਸ਼ਿਸ਼ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਥੇ NRI ਨੂੰ ਭਵਿੱਖ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਸਹਿਣ ਨਹੀਂ ਕਰਨੀ ਪਵੇਗੀ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ ਦੇ ਸਿਵਲ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰੇਗੀ। ਪ੍ਰਵਾਸੀ ਭਾਰਤੀਆਂ ਦੇ ਸਿਵਲ ਮਾਮਲਿਆਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਕੀਮਤੀ ਊਰਜਾ, ਸਮੇਂ ਤੇ ਪੈਸਾ ਬਚਾਇਆ ਜਾ ਸਕੇ।
ਐੱਨਆਰਆਈ ਨੂੰ ਸੂਬੇ ਦੀ ਤਰੱਕੀ ਵਿਚ ਸਰਗਰਮ ਹਿੱਸੇਦਾਰ ਬਣਾਇਆ ਜਾਵੇਗਾ। ਉੁਨ੍ਹਾਂ NRI ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਵਿਚ ਦਿੱਤੇ ਜਾ ਰਹੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ। ਜ਼ਿਲ੍ਹਿਆਂ ਵਿਚ ਨੋਡਲ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਐੱਨਆਰਆਈ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਜਲਦ ਨਿਪਟਾਉਣਗੇ। ਇਸ ਦੌਰਾਨ ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਕਸ਼ਮੀਰ ਸਿੰਘ ਸੋਹਲ, ਵਿਧਾਨ ਸਵਰਨ ਸਿੰਘ ਧੁੰਨ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੋਂਗ ਹਾਜ਼ਰ ਸਨ।
ਇਹ ਵੀ ਪੜ੍ਹੋ : ਬਲਬੀਰ ਸਿੱਧੂ ਦੇ ਭਰਾ ‘ਤੇ ਵੱਡੀ ਕਾਰਵਾਈ, ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਕਾਰਪੋਰੇਸ਼ਨ ਮੈਂਬਰਸ਼ਿੱਪ ਰੱਦ
ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਵੀਂ ਪਹਿਲ ਕਰਦੇ ਹੋਏ ਪ੍ਰਵਾਸੀ ਪੰਜਾਬੀ ਭਰਾਵਾਂ ਦੀ ਸ਼ਿਕਾਇਤ ਦੇ ਨਿਵਾਰਣ ਦਾ ਸਥਾਈ ਹੱਲ ਕਰਦੇ ਹੋਏ ਇਕ ਵ੍ਹਟਸਐਪ ਨੰਬਰ 9056009884 ਜਾਰੀ ਕੀਤਾ। ਇਸ ਨੰਬਰ ‘ਤੇ ਪ੍ਰਾਪਤ ਹੋਈ ਸਿਕਾਇਤ ਸੰਬਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ। ਇਸ ਸ਼ਿਕਾਇਤ ਦਾ ਅਪਡੇਟ ਵੀ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ।
ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਤ ਕੀਤੇ ਗਏ ਜਿਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀ ਸਮੱਸਿਆਵਾਂ ਸੁਣ ਰਹੇ ਹਨ। ਸਮਾਰੋਹ ਦੌਰਾਨ ਕੁੱਲ 103 ਮਾਮਲਿਆਂ ਦੀ ਸੁਣਵਾਈ ਹੋਈ।
ਵੀਡੀਓ ਲਈ ਕਲਿੱਕ ਕਰੋ -: