ਵਿਦਿਆਰਥੀਆਂ ਨੂੰ ਨੈਸ਼ਨਲ ਐਜੂਕੇਸ਼ਨ ਪਾਲਿਸੀ ਅਧੀਨ ਕੁਆਲਿਟੀ ਐਜੂਕਸ਼ਨ ਤੇ ਫੌਜ ਵਿੱਚ ਸ਼ਾਮਲ ਹੋਣ ਸਣੇ ਕਰੀਅਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਪੰਜਾਬ ਸਣੇ 21 ਰਾਜਾਂ ਵਿੱਚ ਰੱਖਿਆ ਮੰਤਰਾਲਾ ਨੇ ਸ਼ਨੀਵਾਰ ਨੂੰ 21 ਨਵੇਂ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ।
ਇਨ੍ਹਾਂ ਦੀ ਸਥਾਪਨਾ NGO, ਨਿੱਜੀ ਸਕੂਲਾਂ ਤੇ ਰਾਜ ਸਰਕਾਰਾਂ ਦੇ ਨਾਲ ਸਾਂਝੇਦਰੀ ਵਿੱਚ ਹੋਵੇਗੀ। ਇਹ ਸਕੂਲ ਛੇਵੀਂ ਕਲਾਸ ਤੋਂ ਸ਼ੁਰੂ ਹੋਣਗੇ। ਦੇਸ਼ ਭਰ ਵਿੱਚ ਪਾਰਟਨਰਸ਼ਿਪ ਮੋਡ ਵਿੱਚ ਸਕੂਲ ਅਜਿਹੇ 79 ਹੋਰ ਨਵੇਂ ਆਰਮੀ ਸਕੂਲ ਖੋਲ੍ਹੇਗੀ। ਰੱਖਿਆ ਮੰਤਰਾਲੇ ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਇਹ ਨਵੇਂ 100 ਸਕੂਲ ਮੌਜੂਦਾ ਆਰਮੀ ਸਕੂਲਾਂ ਤੋਂ ਵੱਖਰੇ ਹੋਣਗੇ।
ਨੌਜਵਾਨਾਂ ਨੂੰ ਕੱਲ੍ਹ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਦੀ ਤਿਆਰੀ ਕੀਤੀ ਜਾਵੇਗੀ। ਨਾਲ ਹੀ ਪ੍ਰਾਈਵੇਟ ਸੈਕਟਰਸ ਨੂੰ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਸਰਕਾਰ ਦੇ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਨਵੇਂ ਆਰਮੀ ਸਕੂਲ, ਸਬੰਧਤ ਸਿੱਖਿਆ ਬੋਰਡਾਂ ਦੇ ਐਫੀਲਿਏਸ਼ਨ ਤੋੰ ਇਲਾਵਾ, ਆਰਮੀ ਸਕੂਲ ਸੁਸਾਇਟੀ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨਗੇ ਤੇ ਸੁਸਾਇਟੀ ਵੱਲੋਂ ਤੈਅ ਨਿਯਮਾਂ ਦੀ ਪਾਲਣਾ ਵੀ ਕਰਨਗੇ।
ਇਹ ਸਕੂਲ ਆਂਧਰ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਮ, ਬਿਹਾਰ, ਛੱਤੀਸਗੜ੍ਹ, ਦਾਦਰ-ਨਗਰ ਹਵੇਲੀ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਨਾਗਾਲੈਂਡ, ਓਡਿਸ਼ਾ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਵਿੱਚ ਖੋਲ੍ਹੇ ਜਾਣਗੇ।