ਐੱਸ.ਏ.ਐੱਸ. ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਯੁਕਤ ਕੀਤੇ ਜਾਣ ਵਾਲੇ 131 ਸਫ਼ਲ ਉਮੀਦਵਾਰਾਂ ਨੂੰ ਬਤੌਰ ਲਾਇਬ੍ਰੇਰੀਅਨ ਚੁਣੇ ਜਾਣ ‘ਤੇ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਜ਼ਿੰਦਗੀ ਵਿੱਚ ਸਰਕਾਰੀ ਨੌਕਰੀ ਦੀ ਬਿਹਤਰੀਨ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਵਿਭਾਗ ਨੂੰ ਪ੍ਰਮੁੱਖਤਾ ਦੇ ਰਹੀ ਹੈ। ਹੁਣ ਨਵ-ਨਿਯੁਕਤ ਕਰਮਚਾਰੀਆਂ ਦਾ ਮੁੱਢਲਾ ਫ਼ਰਜ਼ ਹੈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।
ਇਹ ਵੀ ਪੜ੍ਹੋ : ਐਤਵਾਰ ਨੂੰ CM ਮਾਨ ਦੀ ਸੰਗਰੂਰ ਕੋਠੀ ਵੱਲ ਅਧਿਆਪਕਾਂ ਦਾ ਰੋਸ ਮਾਰਚ, BKU (ਉਗਰਾਹਾਂ) ਦੇਵੇਗਾ ਸਾਥ
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਵ-ਨਿਯੁਕਤ ਕਰਮਚਾਰੀਆਂ ਦੀ ਉਚਿਤ ਅਗਵਾਈ ਕੀਤੀ ਜਾਵੇ। ਇਸ ਮੌਕੇ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਜਯੋਤੀ ਸੋਨੀ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੋਫੈਸਰ ਯੋਗ ਰਾਜ, ਵਰਿੰਦਰ ਭਾਟੀਆ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਦਪਿੰਦਰ ਸਿੰਘ ਓ.ਐੱਸ.ਡੀ. ਅਤੇ ਹੋਰ ਅਧਿਕਾਰੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: