ਸਕੂਲਾਂ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀ ਸਾਇੰਸ ਵਿਸ਼ੇ ਦੀ ਪੜ੍ਹਾਈ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਹਿੱਤ ਵਿਚ ਫੈਸਲਾ ਲੈਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜ਼ਿਲ੍ਹਾ ਬਲਾਕ ਜਾਂ ਹੋਰ ਦਫਤਰਾਂ ਵਿਚ ਕੰਮ ਕਰਦੇ ਸਾਇੰਸ ਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਬੈਂਸ ਨੇ ਇਹ ਵੀ ਕਿਹਾ ਭਵਿੱਖ ਵਿਚ ਇਨ੍ਹਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫਤਰੀ ਕੰਮ ਲਈ ਆਨ ਡਿਊਟੀ ਵੀ ਨਾ ਬੁਲਾਇਆ ਜਾਵੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਹੀ ਕੰਮ ਕਰਨਗੇ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ
ਮੰਤਰੀ ਹਰਜੋਤ ਸੰਘ ਬੈਂਸ ਨੇ ਕਿਹਾ ਕਿ ਭਵਿੱਖ ਵਿਚ ਜੋ ਵੀ ਅਧਿਕਾਰੀ ਇਨ੍ਹਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫਤਰੀ ਕੰਮਾਂ ਲਈ ਆਨ ਡਿਊਟੀ ਬੁਲਾਉਣਗੇ ਤਾਂ ਉਨ੍ਹਾਂ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: