ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਲਈ ਤਾਇਨਾਤ ਨਾ ਕਰਨ ਦੇ ਵਾਅਦੇ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੀ ਅਪੀਲ ਕੀਤੀ ਹੈ।
ਆਪਣੇ ਪੱਤਰ ਵਿੱਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਅਧਿਆਪਕ ਹਮੇਸ਼ਾ ਸਕੂਲਾਂ ਵਿੱਚ ਉਪਲਬਧ ਰਹਿਣ ਅਤੇ ਉਨ੍ਹਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਵਾਧੂ ਕੰਮ ਨਾ ਲਿਆ ਜਾਵੇ।
ਉਨ੍ਹਾਂ ਨੇ ਮੁੱਖ ਸਕੱਤਰ ਨੂੰ ਮੁੱਖ ਚੋਣ ਅਫ਼ਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਅਤੇ ਪ੍ਰਮੁੱਖ ਸਕੱਤਰ ਗਵਰਨੈਂਸ ਰਿਫਾਰਮਜ਼ (ਜੀ.ਆਰ.) ‘ਤੇ ਆਧਾਰਿਤ ਕਮੇਟੀ ਬਣਾਉਣ ਲਈ ਕਿਹਾ ਤਾਂ ਜੋ ਇਹ ਸਮੀਖਿਆ ਕੀਤੀ ਜਾ ਸਕੇ ਕਿ ਅਧਿਆਪਕਾਂ ਨੂੰ ਅਧਿਆਪਨ ਤੋਂ ਇਲਾਵਾ ਹੋਰ ਕੰਮਾਂ ਲਈ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਵੱਖ-ਵੱਖ ਹਿੱਸੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਨੀਤੀ ਬਣਾਉਣ ਅਤੇ ਤਿੰਨ ਮਹੀਨਿਆਂ ਦੇ ਅੰਦਰ ਰਿਪੋਰਟ ਦੇਣ ਲਈ ਵੀ ਕਿਹਾ।
ਇਹ ਵੀ ਪੜ੍ਹੋ : MP ਵਿਕਰਮ ਸਾਹਨੀ ਨੇ ਅੰਮ੍ਰਿਤਸਰ ‘ਚ ਜੀ-20 ਮੀਟਿੰਗ ਰੱਦ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ
ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਇਹ ਇਤਿਹਾਸਕ ਫੈਸਲਾ ਹੋਵੇਗਾ, ਜਿਸ ਨਾਲ ਸੂਬੇ ਦੀ ਸਮੁੱਚੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਬਹੁਤ ਫਾਇਦਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: