ਬੀਤੀ ਰਾਤ ਅਜਨਾਲਾ ਸਣੇ ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਸਰਕਾਰ ਦੁਬਾਰਾ ਗਿਰਦਾਵਰੀ ਕਰਵਾ ਕੇ ਭਰਪਾਈ ਕਰੇਗੀ। ਇਹ ਗੱਲਾਂ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਪਏ ਭਾਰੀ ਗੜੇਮਾਰੀ ਨਾਲ ਪ੍ਰਭਾਵਿਤ ਹੋਏ ਅਜਨਾਲਾ ਵਿਧਾਨ ਸਭਾ ਹਲਕੇ ਦੇ ਅਜਿਹੇ ਪਿੰਡ ਦਾ ਜਾਇਜ਼ਾ ਲੈਣ ਮੌਕੇ ਕਹੀਆਂ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਮੁਆਵਜ਼ਾ ਦੇਵੇਗੀ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਅੱਜ ਟੇਡਾ ਕਲਾਂ, ਭੋਇਵਾਲੀ, ਤੇਰੀ, ਚਮਿਆਰੀ, ਕਮਾਲਪੁਰਾ, ਮੁਕਾਮ ਅਤੇ ਖਾਨੋਵਾਲ ਦਾ ਦੌਰਾ ਕੀਤਾ ਅਤੇ ਕਣਕ, ਚਾਰਾ, ਮੱਕੀ, ਸਬਜ਼ੀਆਂ, ਖਰਬੂਜੇ ਆਦਿ ਸਣੇ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਅਸੀਂ ਆਪਣੇ ਲੋਕਾਂ ਦੇ ਦੁੱਖ-ਸੁੱਖ ਨਾਲ ਖੜ੍ਹੇ ਹਾਂ।
ਇਹ ਵੀ ਪੜ੍ਹੋ : ‘ਇਹ ਬਸ ਸਰੀਰਕ ਨਹੀਂ, ਭਾਵਨਾਤਮਕ ਮਿਲਾਪ ਵੀ ਏ’- ਸਮਲਿੰਗੀ ਸਬੰਧਾਂ ‘ਤੇ ਬੋਲੇ CJI ਚੰਦਰਚੂੜ
ਅੱਜ ਪੀੜਤ ਪਰਿਵਾਰਾਂ ਨੂੰ ਹੌਂਸਲਾ ਦੇਣ ਪਹੁੰਚੇ ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਐੱਸ.ਡੀ.ਐੱਮ ਰਾਜੇਸ਼ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਕਤ ਪਿੰਡਾਂ ਦੀ ਗਿਰਦਾਵਰੀ ਦੋ ਦਿਨਾਂ ‘ਚ ਮੁਕੰਮਲ ਕੀਤੀ ਜਾਵੇ, ਤਾਂ ਜੋ ਇਨ੍ਹਾਂ ਕਿਸਾਨਾਂ ਨੂੰ ਬਕਾਇਆ ਮੁਆਵਜ਼ੇ ਦੇ ਨਾਲ-ਨਾਲ ਕੀਤਾ ਜਾ ਸਕੇ। ਫਸਲ ਦਾ ਭੁਗਤਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਹਰ ਪ੍ਰਭਾਵਿਤ ਕਿਸਾਨ ਨੂੰ ਉਚਿਤ ਮੁਆਵਜ਼ਾ ਦੇਵੇਗੀ, ਪਰ ਕੁਦਰਤੀ ਨੁਕਸਾਨ ਦੀ ਭਰਪਾਈ ਸਾਡੇ ਸਾਰਿਆਂ ਲਈ ਮੁਸ਼ਕਲ ਹੈ।
ਵੀਡੀਓ ਲਈ ਕਲਿੱਕ ਕਰੋ -: