ਪੰਜਾਬ ਸਰਕਾਰ ਨੇ ਪਰਾਲੀ ਸਾੜਨ ‘ਤੇ ਵੱਡਾ ਐਕਸ਼ਨ ਲਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਸਨ, ਉਨ੍ਹਾਂ ਜ਼ਿਲ੍ਹਿਆਂ ਦੇ ਅਧਿਕਾਰੀ ‘ਤੇ ਗਾਜ਼ ਡਿੱਗ ਰਹੀ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੋਰਨਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਨੇ ਵੀ ਲਾਪਰਵਾਹੀ ਵਰਤੀ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੇ ਹੁਕਮਾਂ ‘ਤੇ ਸੰਗਰੂਰ, ਸਮਾਣਾ, ਚੋਹਲਾ ਸਾਹਿਬ ਅਤੇ ਪੱਟੀ ਦੇ ਖੇਤੀਬਾੜੀ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਗਈ ਹੈ। ਠੰਡ ਸ਼ੁਰੂ ਹੋ ਗਈ ਹੈ, ਨਾਲ ਹੀ ਦਿੱਲੀ ਸਣੇ ਐੱਨ.ਸੀ.ਆਰ. ਦੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਤੋਂ ਪਹਿਲਾਂ ਦੀਵਾਲੀ ਮੌਕੇ ਵੀ ਹਾਲਾਤ ਖਰਾਬ ਹੋ ਗਏ ਸਨ।
ਇਹ ਵੀ ਪੜ੍ਹੋ : PTC ਦੇ MD ਰਬਿੰਦਰ ਨਾਰਾਇਣ ਲੰਡਨ ‘ਚ Global Inspirational Leaders 2022 ਵਜੋਂ ਸਨਮਾਨਤ
ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਦਿੱਲੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਵਧਦੇ ਪ੍ਰਦੂਸ਼ਣ ਦੇ ਪੱਧਰ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ। ਇਸ ਤੋਂ ਬਾਅਦ ਪੰਜਾਬ ਨੇ ਇਹ ਵੱਡੀ ਕਾਰਵਾਈ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: