ਮੰਤਰੀ ਧਾਲੀਵਾਲ ਨੇ ਚੰਡੀਗੜ੍ਹ ਸਥਿਤ NRI ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਨਿਸ਼ਚਿੰਤ ਹੋ ਕੇ ਆਪਣੀ ਸ਼ਿਕਾਇਤ ਦਰਜ ਕਰਵਾਏ।
ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਐੱਨਆਰਆਈ ਵਿਭਾਗ ਦੇ ਮੁਖੀ ਸਕੱਤਰ ਜੇ. ਬਾਲਾਮੁਰਗਨ ਤੇ ਏਡੀਜੀਪੀ ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਸਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਵ੍ਹਟਸਐਪ ਨੰਬਰ 93093-88088 ‘ਤੇ ਦਰਜ ਕਰਵਾ ਸਕਦੇ ਹਨ। ਸਮੱਸਿਆ ਦੇ ਹੱਲ ਲਈ ਸ਼ਿਕਾਇਤ ਨੂੰ ਸਬੰਧਤ ਵਿਭਾਗ ਜਾਂ ਅਧਿਕਾਰੀ ਨੂੰ ਭੇਜ ਕੇ ਉਸ ਦਾ ਫਾਲੋਅੱਪ ਵੀ ਕੀਤਾ ਜਾਂਦਾ ਹੈ ਤੇ ਨਾਲ ਹੀ ਸ਼ਿਕਾਇਤਕਰਤਾ ਦੀ ਫੀਡਬੈਕ ਵੀ ਹਾਸਲ ਕੀਤੀ ਜਾਂਦੀ ਹੈ।
ਕੈਬਨਿਟ ਮੰਤਰੀ ਧਾਲੀਵਾਲ ਨੇ ਮੌਕੇ ‘ਤੇ ਉਨ੍ਹਾਂ ਸ਼ਿਕਾਇਤਕਰਤਾਵਾਂ ਨਾਲ ਫੋਨ ‘ਤੇ ਗੱਲਬਾਤ ਕੀਤੀ ਜਿਨ੍ਹਾਂ ਨੇ NRI ਸੰਮੇਲਨ ਦੌਰਾਨ ਆਪਣੀਆਂ ਸਮੱਸਿਆਵਾਂ ਦੱਸੀ ਜਾਂ ਕੰਟਰੋਲ ਰੂਮ ਵਿਚ ਦਰਜ ਕਰਵਾਈ ਸੀ। ਮੰਤਰੀ ਧਾਲੀਵਾਲ ਨੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਅਦਾਲਤ ਵਿਚ ਵਿਚਾਰਧੀਨ ਮਾਮਲਿਆਂ ਤੋਂ ਇਲਾਵਾ ਹੋਰ ਸਾਰੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੀ ਹਦਾਇਤ ਦਿੱਤੀ। ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਾਰੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਬੈਠਕ ਕੀਤੇ ਜਾਣ ਦੀ ਗੱਲ ਕਹੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 16 IAS ਤੇ 3 PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀ
ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਤੋਂ ਸੂਬੇ ਵਿਚ ਨਿਵੇਸ਼ ਕਰਨ ਦੀ ਵੀ ਅਪੀਲ ਕੀਤੀ ਸੀ। ਉੁਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਕੋਸ਼ਿਸ਼ ਵਿਚ ਹੈ ਕਿ ਵਿਦੇਸ਼ਾਂ ਵਿਚ ਕਾਮਯਾਬੀ ਹਾਸਲ ਕਰਨ ਵਾਲੇ ਪੰਜਾਬੀ ਆਪਣੇ ਸੂਬੇ ਦੇ ਵਿਕਾਸ ਵਿਚ ਵੀ ਯੋਗਦਾਨ ਦੇਵੇ। ਇਸ ਦਿਸ਼ਾ ਵਿਚ ਪੰਜਾਬ ਸਰਕਾਰ ਵੱਲੋਂ ਐੱਨਆਰਆਈ ਦੀ ਹਰ ਸੰਭਵ ਮਦਦ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: