ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਵਿੱਚ 7 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ ਗਏ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਉਮੀਦਵਾਰਾਂ ਨੂੰ ਗ੍ਰੇਡ-3 ਅਤੇ 4 ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਮੁੱਖ ਇੰਜੀਨੀਅਰ ਅਰੁਣ ਕੁਮਾਰ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: