ਰਜਿੰਦਰਾ ਹਸਪਤਾਲ ਪਟਿਆਲਾ ਤੋਂ ਇਲਾਜ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਸਨ। ਇਸੇ ਮੁਤਾਬਕ ਅੱਜ ਡਿਪਟੀ ਸੁਪਰਡੈਂਟ ਸੁਰੱਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ, ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰੀਟੈਂਡੇਟ-ਕਮ-ਵਾਰੰਟ ਅਫ਼ਸਰ ਹਰਬੰਸ ਸਿੰਘ, ਜੇਲ੍ਹ ਵਾਰਡਰ ਮੁਅੱਤਲ ਸਤਪਾਲ ਸਿੰਘ ਬੈਲਟ ਨੰਬਰ 707 ਅਤੇ ਮਨਦੀਪ ਸਿੰਘ ਬੈਲਟ ਨੰਬਰ 562 ਨੂੰ ਮੁਅੱਤਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।
ਇਥੇ ਇਹ ਦੱਸਣਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘੱਗਾ ਬਲਾਕ ਦੇ ਦੇਦਨਾ ਪਿੰਡ ਦਾ ਰਹਿਣ ਵਾਲਾ ਅਮਰੀਕ ਸਿੰਘ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ, ਜਿਥੋਂ ਉਹ ਇਲਾਜ ਲਈ ਰਜਿੰਦਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਦੇ ਆਸਾਰ, ਅਗਲੇ 5 ਦਿਨ ਛਾਏ ਰਹਿਣਗੇ ਬੱਦਲ
ਇਸ ਕੈਦੀ ਨੂੰ ਪਟਿਆਲਾ ਜੇਲ੍ਹ ਤੋਂ ਰਜਿੰਦਰਾ ਹਸਪਤਾਲ ਵਿਚ ਤਬਦੀਲ ਕਰਨ ਦੌਰਾਨ ਰਾਜ ਸਰਕਾਰ ਵਲੋਂ ਤੈਅ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਸੀ। ਜੇਲ੍ਹ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: