ਗੰਨਾ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ 3 ਜੂਨ ਨੂੰ ਰੱਖੀ ਗਈ ਮੀਟਿੰਗ ਫਿਲਹਾਲ ਰੱਦ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਿਸਾਨ ਜਥੇਬੰਦੀਆਂ ਦੇ ਮਸਲਿਆਂ ਦੇ ਹੱਲ ਲਈ ਭਲਕੇ 3 ਜੂਨ ਨੂੰ ਮੀਟਿੰਗ ਰਖੀ ਗਈ ਸੀ। ਇਸ ਮਗਰੋਂ ਕਿਸਾਨਾਂ ਨਾਲ ਸਹਿਮਤੀ ਨਾ ਹੋਣ ‘ਤੇ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਪ੍ਰਸ਼ਾਸਕੀ ਕਾਰਨਾਂ ਕਰਕੇ ਇਸ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਜਲਦ ਤੋਂ ਜਲਦ ਮੀਟਿੰਗ ਦਾ ਸਮਾਂ ਤੇ ਸਥਾਨ ਤੈਅ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਬਾਰੇ 24 ਘੰਟੇ ਪਹਿਲਾਂ ਸੂਚਨਾ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਗੰਨਾ ਕਿਸਾਨ ਸ਼ੂਗਰ ਵੱਲੋਂ ਬਕਾਇਆ ਰਾਸ਼ੀ ਅਦਾ ਨਾ ਕੀਤੇ ਜਾਣ ਕਰਕੇ ਕਾਫੀ ਰੋਸ ਵਿੱਚ ਹਨ। ਹਾਲ ਹੀ ਵਿੱਚ ਬਾਬਾ ਬਕਾਲਾ ਸਾਹਿਬ ਵਿੱਚ ਪ੍ਰਦਰਸ਼ਨ ਕੀਤਾ। ਮੰਤਰੀ ਹਰਪਾਲ ਚੀਮਾ ਵੱਲੋਂ ਭਰੋਸਾ ਦਿਵਾਉਣ ਮਗਰੋਂ ਉਨ੍ਹਾਂ ਇਹ ਧਰਨਾ ਚੁੱਕਿਆ ਸੀ।
ਵੀਡੀਓ ਲਈ ਕਲਿੱਕ ਕਰੋ -: