ਰੈਵੇਨਿਊ ਅਫਸਰਾਂ ਦੀ ਕੱਲ੍ਹ ਹੋਣ ਵਾਲੀ ਹੜਤਾਲ ‘ਤੇ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਰੈਵੇਨਿਊ ਮੰਤਰੀ ਬ੍ਰਹਮਾਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਰ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਫਸਰਾਂ ਦੇ ਨਿੱਜੀ ਹਿੱਤ ਲਈ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਅੱਗੇ ਨਹੀਂ ਝੁਕੇਗੀ। ਅਜਿਹੇ ਅਫਸਰਾਂ ਖਿਲਾਫ ਕਾਰਵਾਈ ਵੀ ਕਰੇਗੀ। ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਨੇ ਕੱਲ੍ਹ ਹੜਤਾਲ ਦਾ ਐਲਾਨ ਕੀਤਾ ਹੈ।
ਮੰਤਰੀ ਜਿੰਪਾ ਨੇ ਕਿਹਾ ਕਿ ਹੜਤਾਲ ਗੈਰ-ਕਾਨੂੰਨੀ, ਵਿਕਾਸ ਵਿਰੋਧੀ ਤੇ ਲੋਕ ਹਿਤ ਖਿਲਾਫ ਹੈ। ਐਸੋਸੀਏਸ਼ਨ ਦੇ ਬੈਨਰ ਦਾ ਫਾਇਦਾ ਚੁੱਕ ਕੇ ਕੁਝ ਲੋਕ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੇ ਹਨ।
ਇਹ ਵੀ ਪੜ੍ਹੋ : ਭਾਰਤ-ਪਾਕਿ ਮੈਚ ਲਈ ਪ੍ਰਸ਼ੰਸਕਾਂ ਦੀ ਦੀਵਾਨਗੀ ਸਿਖਰਾਂ ‘ਤੇ, 3 ਮਹੀਨੇ ਪਹਿਲਾਂ ਹੀ ਵਿਕੀਆਂ ਵਿਸ਼ਵ ਕੱਪ ਮੈਚ ਦੀਆਂ ਸਾਰੀਆਂ ਟਿਕਟਾਂ
ਜਿੰਪਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਤਹਿਸੀਲਾਂ ਵਿਚ ਕੁਰੱਪਸ਼ਨ ਖਤਮ ਕਰ ਦਿੱਤਾ ਹੈ। ਗੈਰ-ਕਾਨੂੰਨੀ ਕਾਲੋਨੀਆਂ ‘ਤੇ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ। ਅਜਿਹੀਆਂ ਕਾਲੋਨੀਆਂ ਵਿਚ ਪਲਾਟ ਦੀ ਕੋਈ ਰਜਿਸਟਰੀ ਨਹੀਂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: