ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਟਾਲਾ ਵਿਖੇ ਪਨਗ੍ਰੇਨ ਅਤੇ ਪੰਜਾਬ ਰਾਜ ਗੋਦਾਮ ਨਿਗਮ (ਪੀ.ਐਸ.ਡਬਲਿਊ.ਸੀ.) ਦੇ ਸਟੋਰਾਂ ‘ਤੇ ਅਚਾਨਕ ਛਾਪਾ ਮਾਰਿਆ।
ਕਣਕ ਦੇ ਸਟਾਕ ਦੀ ਜਾਂਚ ਦੌਰਾਨ ਕਣਕ ਦੇ ਭੰਡਾਰਨ ਖਾਸ ਤੌਰ ‘ਤੇ ਖੁੱਲ੍ਹੀ ਥਾਂ ‘ਤੇ ਵੱਡੀ ਗਿਣਤੀ ‘ਚ ਕਣਕ ਨਾਲ ਭਰੇ ਬਾਰਦਾਨੇ ਨੂੰ ਲੈ ਕੇ ਕਈ ਬੇਨਿਯਮੀਆਂ ਅਤੇ ਮਾੜੇ ਪ੍ਰਬੰਧ ਵੇਖਣ ‘ਤੇ ਉਨ੍ਹਾਂ ਅਧਿਕਾਰੀਆਂ ਦੀ ਕਲਾਸ ਲਾਈ।
ਇਨ੍ਹਾਂ ਬੇਨਿਯਮੀਆਂ ਅਤੇ ਕੁਪ੍ਰਬੰਧਾਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਆਪਣੀ ਡਿਊਟੀ ਨਿਭਾਉਣ ਖਾਸ ਕਰਕੇ ਕਣਕ ਅਤੇ ਹੋਰ ਅਨਾਜ ਦੇ ਭੰਡਾਰਨ ਵਿੱਚ ਇਸ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕਰੇਗੀ।
ਮੰਤਰੀ ਨੇ ਤੁਰੰਤ ਵਿਭਾਗੀ ਜਾਂਚ ਦੇ ਹੁਕਮ ਦਿੰਦਿਆਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਗੁਰਦਾਸਪੁਰ ਨਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਤਾਂ ਜੋ ਇਸ ਕੁਪ੍ਰਬੰਧ ਲਈ ਜ਼ਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ‘ਯੂ ਸ਼ੇਅਰ, ਵੀ ਕੇਅਰ’, ਨਸ਼ਿਆਂ ਖਿਲਾਫ਼ ਜੰਗ ‘ਚ ਪੰਜਾਬ ਪੁਲਿਸ ਨੇ ਮੰਗਿਆ ਲੋਕਾਂ ਦਾ ਸਾਥ
ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਵੱਲੋਂ ਪੈਦਾ ਕੀਤੀ ਫਸਲ ਦੀ ਦੇਖਭਾਲ ਕਰਨਾ ਅਤੇ ਇਸ ਨੂੰ ਪੀ.ਡੀ.ਐਸ. ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕੁਪ੍ਰਬੰਧ ਲਈ ਜ਼ਿੰਮੇਵਾਰ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: