ਪੰਜਾਬ ਦੇ ਖੁਰਾਕ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਖਰੀਦ ਕੇਂਦਰ ਮਾਜ਼ਰੀ ਦੀ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਪੰਜਾਬ ਭਰ ਵਿਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ ਗਈ।
ਲਾਲਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਧੀਆਂ-ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਵਿਕਰੀ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।
ਇਹ ਵੀ ਪੜ੍ਹੋ : ਸ਼ਾਹ ਦਾ ‘ਆਪ’ ‘ਤੇ ਨਿਸ਼ਾਨਾ, ਦਿੱਲੀ ਸਰਕਾਰ ਤਿੰਨੋਂ ਨਗਰ ਨਿਗਮਾਂ ਨਾਲ ਮਤਰਈ ਮਾਂ ਵਰਗਾ ਕਰ ਰਹੀ ਵਿਵਹਾਰ’
ਭਾਰਤੀ ਖੁਰਾਕ ਨਿਗਮ ਵੱਲੋਂ ਸਾਲ 2022-23 ਲਈ ਸਰਕਾਰ ਨੇ ਕਣਕ ਦੀ ਐੱਮਐੱਸਪੀ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ ਪਰ ਬਾਜ਼ਾਰ ਵਿੱਚ ਕਣਕ ਦੇ ਭਾਅ 2300 ਰੁਪਏ ਪ੍ਰਤੀ ਕੁਇੰਟਲ ਨੂੰ ਪਾਰ ਕਰ ਗਏ ਹਨ। ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਇਸ ਸਾਲ ਦੌਰਾਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਮੂਹ ਖਰੀਦ ਏਜੰਸੀਆਂ ਵੱਲੋਂ 139055 ਟਨ ਕਣਕ ਖਰੀਦ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਐਸ.ਏ.ਐਸ ਨਗਰ ਵਿੱਚ ਖਰੀਦ ਲਈ 15 ਪੱਕੀਆਂ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ । ਮੰਡੀਆਂ ਵਿਚ ਸਮੂਹ ਖਰੀਦ ਏਜੰਸੀਆਂ ਵੱਲੋਂ ਪਾਲਿਸੀ ਅਨੁਸਾਰ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਫਸਲਾਂ ਦੀ ਖਰੀਦ ਅਤੇ ਅਦਾਇਗੀ ਸਮੇਂ ‘ਤੇ ਕਰਵਾਈ ਜਾਵੇ ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਸ ਮੌਕੇ ਉਨ੍ਹਾਂ ਨਾਲ ਖਰੜ੍ਹ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਉਨ੍ਹਾਂ ਵੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਨਾਲ ਹੀ ਸੂਬਾ ਸਰਕਾਰ ਵੱਲੋਂ ਬਾਰਡਰ ਵੀ ਸੀਲ ਕੀਤੇ ਗਏ ਹਨ ਤਾਂ ਜੋ ਹੋਰਨਾਂ ਸੂਬਿਆਂ ਦੀ ਕਣਕ ਇਥੇ ਨਾ ਵੇਚੀ ਜਾ ਸਕੇ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬੀਆਂ ਦੀ ਫਸਲ ਦੀ ਖਰੀਦ ਹੀ ਪੰਜਾਬ ਦੀਆਂ ਮੰਡੀਆਂ ਵਿਚ ਕੀਤੀ ਜਾਵੇਗੀ।