ਲੁਧਿਆਣਾ : ਪੰਜਾਬ ਵਿੱਚ ਲੜਕੀਆਂ ਦੇ ਲਾਪਤਾ ਹੋਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਜਿਲ੍ਹੇ ‘ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਦੇ ਭਾਮੀਆ ਇਲਾਕੇ ਦੇ ਖੇਤਾਂ ‘ਚੋਂ ਇਕ ਨਾਬਾਲਗ ਵਿਦਿਆਰਥਣ ਦੀ ਲਾਸ਼ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਤੋਂ ਬਾਅਦ ਇਲਾਕੇ ‘ਚ ਸਨਸਨੀ ਫੇਲ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਤਾਜਪੁਰ ਇਲਾਕੇ ਦੀ ਰਹਿਣ ਵਾਲੀ ਹੈ। ਇਹ ਮ੍ਰਿਤਕ ਲੜਕੀ ਕੁਝ ਦਿਨ ਪਹਿਲਾਂ ਸਕੂਲ ਤੋਂ ਲਾਪਤਾ ਹੋ ਗਈ ਸੀ। ਸੂਚਨਾ ਮੁਤਾਬਕ ਮ੍ਰਿਤਕ ਲੜਕੀ 11ਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਵਧਿਆ ਠੰਡ ਦਾ ਕਹਿਰ, ਇਨ੍ਹਾਂ ਜ਼ਿਲਿਆਂ ‘ਚ 9 ਡਿਗਰੀ ਤੱਕ ਪਹੁੰਚਿਆ ਪਾਰਾ
ਦੱਸ ਦੇਈਏ ਕਿ ਅੱਜ ਸਵੇਰੇ ਜਦੋਂ ਕੁਝ ਲੋਕ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਖੇਤ ਵਿੱਚ ਬੱਚੀ ਦੀ ਲਾਸ਼ ਖੇਤ ਪਈ ਸੀ। ਇਸ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ‘ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਲੜਕੀ ਦੀ ਲਾਸ਼ ਖੇਤਾਂ ‘ਚ ਸੁੱਟ ਦਿੱਤੀ ਗਈ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇਸ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: