ਬਾਬਾ ਬਕਾਲਾ ਸਾਹਿਬ ਮਿਸਲ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਦਾ ਸ਼ੁੱਕਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਜਥੇਦਾਰ ਸਨ। ਬਾਬਾ ਗੱਜਣ ਸਿੰਘ ਨੇ ਹਮੇਸ਼ਾ ਅੱਗੇ ਆ ਕੇ ਨਿਹੰਗ ਸਿੰਘਾਂ ਦੀ ਤਰੱਕੀ ਲਈ ਆਪਣੇ ਜੀਵਨ ਕਾਲ ਦੌਰਾਨ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਪੂਰੇ ਭਾਰਤ ਵਿੱਚ ਵੱਖ-ਵੱਖ ਗੁਰੂਘਰਾਂ ਵਿੱਚ ਸੇਵਾ ਕੀਤੀ।
ਅੰਮ੍ਰਿਤਸਰ-ਤਰਨਤਾਰਨ ਰੋਡ ‘ਤੇ ਸਥਿਤ ਗੁਰਦੁਆਰਾ ਬਾਬਾ ਨੋਧ ਸਿੰਘ ਵਿਖੇ ਉਨ੍ਹਾਂ ਦੀ ਵੱਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਵੀ ਇਥੇ ਹੀ ਕੀਤਾ ਜਾ ਰਿਹਾ ਹੈ। ਉਹ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।
ਇਹ ਵੀ ਪੜ੍ਹੋ : ਗਰਲਫ੍ਰੈਂਡ ਦੀ ਪਤੀ ਤੋਂ ਕਸਟਡੀ ਲੈਣ ਹਾਈਕੋਰਟ ਪਹੁੰਚਿਆ ਬੰਦਾ, ਅਦਾਲਤ ਨੇ ਸੁਣਾਇਆ ਇਹ ਫੈਸਲਾ
ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ‘ਤੇ ਦੁਨੀਆ ਭਰ ਦੀਆਂ ਸਿੱਖ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੇ ਜਥੇਦਾਰ ਮਿਸਲ ਤਰਨਾ ਦਲ ਬਾਬਾ ਗੱਜਣ ਸਿੰਘ ਜੀ ਸ੍ਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਹ ਜਾਣਕਾਰੀ ਦੁਖਦਾਈ ਹੈ। ਵਾਹਿਗੁਰੂ ਇਹ ਦੁੱਖ ਸਹਿਣ ਦਾ ਬਲ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -: