ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਕੁਝ ਬਦਮਾਸ਼ਾਂ ਵੱਲੋਂ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਹਿ ਹੈ ਇਸ ਵਾਰਦਾਤ ਨੂੰ ਗਿੱਲ ਚੌਕ ਨੇੜੇ ਰਾਧਾ ਸੁਆਮੀ ਰੋਡ ‘ਤੇ ਅੰਜਾਮ ਦਿੱਤਾ ਗਿਆ ਹੈ। ਸੂਚਨਾ ਮੁਤਬਕ ਹੋਲੀ ਵਾਲੇ ਦਿਨ ਦੋ ਨੌਜਵਾਨ ਇੱਕ ਖਾਲੀ ਪਲਾਟ ਨੇੜੇ ਸੈਰ ਕਰ ਰਹੇ ਸਨ। ਇਸ ਦੌਰਾਨ ਕਰੀਬ 7 ਤੋਂ 8 ਬਦਮਾਸ਼ ਦੋ ਬਾਈਕ ‘ਤੇ ਆਏ ਅਤੇ ਉਨ੍ਹਾਂ ਨਾਲ ਕੁਝ ਗੱਲਬਾਤ ਕਰਨ ਮਗਰੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਹ ਪੂਰੀ ਘਟਨਾ CCTV ‘ਚ ਕੈਦ ਹੋ ਗਈ ਹੈ।

ਜਾਣਕਾਰੀ ਅਨੁਸਾਰ ਨੌਜਵਾਨਾਂ ਨਾਲ ਆਪਸੀ ਤਕਰਾਰ ਤੋਂ ਬਾਅਦ ਬਾਈਕ ਸਵਾਰ ਬਦਮਾਸ਼ਾਂ ਨੇ ਅਚਾਨਕ ਦੋਵਾਂ ਨੌਜਵਾਨਾਂ ‘ਤੇ ਤੇਜ਼ਧਾਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਦੋਵੇਂ ਨੌਜਵਾਨ ਤਲਵਾਰਾਂ ਨਾਲ ਜ਼ਖ਼ਮੀ ਹੋ ਕੇ ਗਲੀ ਵਿੱਚ ਡਿੱਗ ਪਏ। ਇਸ ਮਗਰੋਂ ਉੱਥੇ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਬਦਮਾਸ਼ ਮੌਕੇ ‘ਤੋਂ ਭੱਜ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਬਾਅਦ ਦੋਵੇਂ ਨੌਜਵਾਨਾਂ ਨੇ ਗਰੇਵਾਲ ਹਸਪਤਾਲ ‘ਚ ਫਸਟ ਏਡ ਪੱਟੀਆਂ ਆਦਿ ਕਰਵਾ ਕੇ ਉਥੋਂ ਚਲੇ ਗਏ।
ਇਹ ਵੀ ਪੜ੍ਹੋ : ਲੈਂਡ ਫਾਰ ਜੌਬ ਘੁਟਾਲੇ ‘ਚ ਲਾਲੂ ਯਾਦਵ ਦੇ 15 ਥਾਵਾਂ ‘ਤੇ ED ਦੇ ਛਾਪੇ, ਬੇਟੀਆਂ ਦੇ ਘਰ ਵੀ ਪਹੁੰਚੀ ਟੀਮ
ਇਸ ਘਟਨਾ ਸਬੰਧੀ ਦੋਵਾਂ ਧਿਰਾਂ ਵਿੱਚੋਂ ਕਿਸੇ ਨੇ ਵੀ ਥਾਣੇ ਵਿਚ ਸ਼ਿਕਾਇਤ ਦਰਜ ਨਹੀਂ ਕਰਵਾਈ। ਖਾਲੀ ਪਲਾਟ ਦੇ ਸਾਹਮਣੇ ਬਣੀ ਦੁਕਾਨ ਦੇ ਮਾਲਕ ਨੇ ਪੁਲਿਸ ਮੁਲਾਜ਼ਮਾਂ ਨੂੰ ਇਸ ਸਾਰੀ ਘਟਨਾ ਦੀ ਸੂਚਨਾ ਦਿੱਤੀ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਪੁੱਛਣ ’ਤੇ ਉਨ੍ਹਾਂ ਇਲਾਕੇ ਵਿੱਚ ਗਸ਼ਤ ਕਰ ਰਹੀ PCR ਦਸਤੇ ਨਾਲ ਸੰਪਰਕ ਕੀਤਾ। ਘਟਨਾ ਵਾਲੀ ਥਾਂ ’ਤੇ ਪਹੁੰਚ ਕੇ PCR ਸਟਾਫ਼ ਨੇ ਮੌਕੇ ਦਾ ਜਾਇਜ਼ਾ ਲਿਆ।
ਪੁਲਿਸ ਅਨੁਸਾਰ ਮਾਮਲੇ ਸਬੰਧੀ ਇਲਾਕੇ ਦੇ ਹੋਰ CCTV ਵੀ ਸਕੈਨ ਕੀਤੇ ਜਾ ਰਹੇ ਹਨ। ਫਿਲਹਾਲ ਇਸ ਮਾਮਲੇ ‘ਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਬਾਕੀ ਪੁਲਿਸ ਨੇ ਆਪਣੇ ਪੱਧਰ ‘ਤੇ ਹਮਲਾਵਰਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਜਲਦੀ ਹੀ ਬਦਮਾਸ਼ਾਂ ਦਾ ਪਤਾ ਲਗਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























