ਪੰਜਾਬ ਦੇ ਫ਼ਿਰੋਜ਼ਪੁਰ ‘ਚ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬਦਮਾਸ਼ ਨੇ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਗੁਰਨਾਮ ਸਿੰਘ ਸਿੱਖ ਪ੍ਰਚਾਰਕ ਹੈ ਅਤੇ ਫ਼ਿਰੋਜ਼ਪੁਰ ਦੇ ਘੱਲਖੁਰਦ ਥਾਣੇ ਦੇ ਪਿੰਡ ਚੰਦਨ ਵਿੱਚ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।
ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਬਾਬਾ ਗੁਰਨਾਮ ਸਿੰਘ ਦਾ ਹਾਲ-ਚਾਲ ਪੁੱਛਣ ਲਈ ਮੈਡੀਕਲ ਕਾਲਜ ਹਸਪਤਾਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਬਾਬਾ ਗੁਰਨਾਮ ਸਿੰਘ ਘਰ ਤੋਂ ਬਾਹਰ ਸਨ। ਜ਼ਖ਼ਮੀ ਬਾਬਾ ਗੁਰਨਾਮ ਸਿੰਘ ਵੱਲੋਂ ਪੇਂਡੂ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਬਾਬਾ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ 1 ਨਵੰਬਰ ਨੂੰ ਹੋਵੇਗੀ “ ਮੈਂ ਪੰਜਾਬ ਬੋਲਦਾ ਹਾਂ “ ਡਿਬੇਟ, CM ਮਾਨ ਨੇ ਪੰਜਾਬੀਆਂ ਨੂੰ ਦਿੱਤਾ ਸੱਦਾ
ਘੱਲਖੁਰਦ ਪੁਲਿਸ ਮੁਤਾਬਕ ਬਾਈਕ ਸਵਾਰ ਦੋ ਦੋਸ਼ੀਆਂ ਨੇ ਬਾਬਾ ਗੁਰਨਾਮ ਸਿੰਘ ‘ਤੇ ਗੋਲੀਆਂ ਚਲਾਈਆਂ। ਜਵਾਬ ‘ਚ ਗੁਰਨਾਮ ਸਿੰਘ ਨੇ ਵੀ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਰਸਤੇ ‘ਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: