ਅੰਮ੍ਰਿਤਸਰ ‘ਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਨਾਬਾਲਗ ਮੁੰਡੇ ਨੇ 5 ਸਾਲ ਦੇ ਬੱਚੇ ਨਾਲ ਕੁਕਰਮ ਕੀਤਾ। ਵਾਪਿਸ ਆਉਣ ‘ਤੇ ਬੱਚੇ ਦੀ ਹਾਲਤ ਇੰਨੀ ਖਰਾਬ ਸੀ ਕਿ ਉਸ ਤੋਂ ਤੁਰਿਆ ਵੀ ਨਹੀਂ ਜਾ ਰਿਹਾ ਸੀ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਤੋਂ ਘਰ ਪਰਤਣ ਵੇਲੇ ਬੱਚੇ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ। ਪੁਲਿਸ ਨੇ ਬੱਚੇ ਦੇ ਪਿਤਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਮੁਲਜ਼ਮ ਨਾਬਾਲਗ ਹੈ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਸਕੂਲ ਤੋਂ ਵਾਪਸ ਆਉਣ ‘ਤੇ ਉਨ੍ਹਾਂ ਦੇ ਬੱਚੇ ਨਾਲ ਇਹ ਘਟਨਾ ਵਾਪਰੀ। ਬੱਚਾ ਸਕੂਲ ਤੋਂ ਵਾਪਸ ਆ ਰਿਹਾ ਸੀ, ਜਿਸ ਕਾਰਨ ਕੋਲ ਰਹਿਣ ਵਾਲੇ ਮੁੰਡੇ ਨੇ ਉਸ ਨੂੰ ਆਪਣੀਆਂ ਗੱਲਾਂ ‘ਚ ਫਸਾ ਲਿਆ ਅਤੇ ਸੁੰਨਸਾਨ ਜਗ੍ਹਾ ‘ਤੇ ਲੈ ਗਿਆ, ਜਿੱਥੇ ਉਸ ਨਾਲ ਗਲਤ ਕੰਮ ਕੀਤਾ ਗਿਆ। ਜਦੋਂ ਪੀੜਤ ਘਰ ਪਹੁੰਚਿਆ ਤਾਂ ਉਸ ਤੋਂ ਤੁਰਿਆ ਨਹੀਂ ਜਾ ਰਿਹਾ ਸੀ। ਮਾਂ ਨੇ ਜਦੋਂ ਉਸ ਦੀ ਪੈਂਟ ਖੋਲ੍ਹੀ ਤਾਂ ਉਸ ਦੇ ਗੁਦਾ ਤੋਂ ਮਾਸ ਲਟਕ ਰਿਹਾ ਸੀ।
ਇਹ ਵੀ ਪੜ੍ਹੋ : ਤਾਜ ਮਹਿਲ ਵੀ Covid ਅਲਰਟ ‘ਤੇ, ਬਿਨਾਂ ਕੋਰੋਨਾ ਟੈਸਟ ਦੇ ਐਂਟਰੀ ‘ਤੇ ਰੋਕ
ਮਾਂ ਦੇ ਪੁੱਛਣ ‘ਤੇ ਬੱਚੇ ਨੇ ਆਪਣੇ ਨਾਲ ਵਾਪਰੀ ਸਾਰੀ ਘਟਨਾ ਦੱਸੀ। ਤੁਰੰਤ ਮਾਂ ਨੇ ਪੀੜਤ ਦੇ ਪਿਤਾ ਨੂੰ ਸੂਚਿਤ ਕੀਤਾ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਈ। ਦੂਜੇ ਪਾਸੇ ਪੁਲਿਸ ਨੂੰ ਵੀ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਤੁਰੰਤ ਬੱਚੇ ਦਾ ਮੈਡੀਕਲ ਕਰਵਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ।
ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ। ਪਰਿਵਾਰ ਨੇ ਆਪਣੇ ਪੀੜਤ ਬੱਚੇ ਦੇ ਸਹੀ ਇਲਾਜ ਅਤੇ ਦੋਸ਼ੀ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: