ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕਿਸਾਨਾਂ ਵਿਚ ਰੋਸ ਪੈਦਾ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੰਤਰੀ ਦੇ ਪੁੱਤਰ ਨੂੰ ਜ਼ਮਾਨਤ ਮਿਲ ਗਈ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਅਜੇ ਟੇਨੀ ਤੇ ਭਾਜਪਾ ਦੇ ਪੁਤਲੇ ਫੂਕੇ ਜਾਣ। ਨਾਲ ਹੀ ਆਸ਼ੀਸ਼ ਦੀ ਜ਼ਮਾਨਤ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇ। ਇਸ ਲਈ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ।
ਚੜੂਨੀ ਨੇ ਕਿਹਾ ਕਿ ਇਸ ਗੁੰਡਾਰਾਜ ਨੂੰ ਰੋਕਣਾ ਹੋਵੇਗਾ। ਗੰਦੀ ਰਾਜਨੀਤੀ ਨੂੰ ਕਿਨਾਰੇ ਕਰਨਾ ਪਵੇਗਾ। ਦੇਸ਼ ਨੂੰ ਸੁਧਾਰਨ ਲਈ ਕਿਸਾਨਾਂ ਨੂੰ ਜਾਗਰੂਕ ਹੋਣਾ ਪਵੇਗਾ। ਅਜੇ ਟੇਨੀ ਤੇ ਭਾਜਪਾ ਦੇ ਪੁਤਲੇ ਫੂਕੇ। ਉਨ੍ਹਾਂ ਕਿਹਾ ਕਿ ਜੇਕਰ ਖਰਾਬ ਫਸਲ ਦਾ ਮੁਆਵਜ਼ਾ ਨਹੀਂ ਮਿਲਦਾ ਤਾਂ 20 ਫਰਵਰੀ ਤੋਂ ਬਾਅਦ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਲਈ ਜਲਦ ਹੀ ਰਣਨੀਤੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ਨੂੰ ਰੇਤੇ ਦੀ ਨਾਜਾਇਜ਼ ਮਾਈਨਿੰਗ ਕੇਸ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ
ਚੜੂਨੀ ‘ਤੇ ਕੁਝ ਨੇਤਾਵਾਂ ਨੇ ਹਰਿਆਣਾ ਛੱਡਣ ਤੇ ਸਿਆਸਤ ਕਰਨ ਦੇ ਦੋਸ਼ ਲਗਾਏ ਸਨ। ਇਸ ‘ਤੇ ਚੜੂਨੀ ਨੇ ਕਿਹਾ ਸੀ ਕਿ ਕੁਝ ਲੋਕ ਕਹਿ ਰਹੇ ਹਨ ਕਿ ਮੈਂ ਪੰਜਾਬ ਭੱਜ ਗਿਆ। ਹਰਿਆਣਾ ਛੱਡ ਦਿੱਤਾ। ਪਰ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਚੋਣਾਂ ਤੱਕ ਪੰਜਾਬ ਵਿਚ ਹੀ ਰਹਾਂਗਾ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਦੂਜੀ ਗੱਲ ਇਹ ਹੈ ਕਿ ਦੂਜੇ ਸੂਬਿਆਂ ਦੀ ਜ਼ਿੰਮੇਵਾਰੀ ਹੈ ਤਾਂ ਜਾਣਾ ਪਵੇਗਾ। ਕੁਝ ਲੋਕ ਅਫਵਾਹ ਫੈਲਾ ਰਹੇ ਹਨ ਕਿ ਮੈਂ ਹਰਿਆਣਾ ਛੱਡ ਦਿੱਤਾ। ਹਰਿਆਣਾ ਵਿਚ ਚੌਟਾਲਾ ਤੇ ਰਾਕੇਸ਼ ਟਿਕੈਤ ਮੇਰੇ ਖਿਲਾਫ ਅਫਵਾਹਾਂ ਫੈਲਾ ਰਹੇ ਹਨ ਕਿਉਂਕਿ ਮੇਰੇ ਕਾਰਨ ਉਨ੍ਹਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ।