ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਰਿਲੀਜ਼ ਕੀਤੇ ਗਏ ‘ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਬੰਦੀ ਲਾਉਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਦੇ ‘ਸੂਚਨਾ ਅਤੇ ਜਨ ਸੰਪਰਕ ਵਿਭਾਗ’ ਵੱਲੋਂ ਵੰਡੇ ਕਿਤਾਬਚੇ ਵਿੱਚ ਸਿੱਖਾਂ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਹੈ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਸ ਕਿਤਾਬਚੇ ਵਿੱਚ ਸਿੱਖ ਧਰਮ ਦਾ ਕਾਸ਼ੀ ਨਾਲ ਸਬੰਧ ਦੱਸਦੇ ਹੋਏ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਇਹ ਦਰਸਾਇਆ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿਨ੍ਹਾਂ ਪੰਜ ਪਿਆਰਿਆਂ ਤੋਂ ਖਾਲਸਾ ਪੰਥ ਦੀ ਸਾਜਨਾ ਕਰਵਾਈ ਸੀ, ਉਨ੍ਹਾਂ ਪੰਜ ਪਿਆਰਿਆਂ ਨੂੰ ਪਹਿਲਾਂ ਕਾਸ਼ੀ ਭੇਜਿਆ ਗਿਆ ਸੀ ਤਾਂਜੋ ਉਹ ਸਨਾਤਨ ਧਰਮ ਦਾ ਪੂਰਨ ਤੱਤ-ਗਿਆਨ ਪ੍ਰਾਪਤ ਕਰਕੇ ਇਸ ਦੀ ਰਾਖੀ ਲਈ ਤੱਤਪਰ ਹੋ ਸਕਣ।
ਉਨ੍ਹਾਂ ਕਿਹਾ ਕਿ ਇਸ ਕਿਤਾਬਚੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਧਰਮ ਦੀ ਸਥਾਪਨਾ ਮੁਗਲਾਂ ਤੋਂ ਸਨਾਤਨ ਧਰਮ ਦੀ ਰੱਖਿਆ ਵਾਸਤੇ ਹੋਈ ਸੀ। ਇਹ ਦੋਵੇਂ ਬਿਆਨ ਤੱਥਾਂ ਤੋਂ ਕੋਰੇ ਤੇ ਭੁਲੇਖਾ-ਪਾਊ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਐੱਸ.ਜੀ.ਪੀ.ਸੀ. ਦੇ ਮੀਤ ਸਕੱਤਰ ਨੇ ਕਿਹਾ ਸੀ ਕਿ ਖਾਲਸਾ ਪੰਥ ਦੀ ਸਾਜਨਾ ਜਬਰ-ਜ਼ੁਲਮ ਤੇ ਅਨਿਆਂ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਸੀ, ਨਾ ਕਿ ਸਨਾਤਨ ਧਰਮ ਦੀ ਰਾਖੀ ਲਈ। ਦੂਜਾ ਕਾਸ਼ੀ ਭੇਜੇ ਗਏ ਪੰਜ ਸਿੰਘ ਖਾਲਸੇ ਦੀ ਸਾਜਨਾ ਸਮੇਂ ਸੀਸ ਭੇਟ ਕਰਨ ਵਾਲੇ ਪੰਜ ਪਿਆਰੇ ਨਹੀਂ ਸਨ।
ਇਹ ਵੀ ਪੜ੍ਹੋ : 80 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਡੇਢ ਸਾਲ ਦੀ ਬੱਚੀ, ਆਕਸੀਜਨ ਦੇ ਕੇ ਬਚਾਉਣ ਦੀ ਕੋਸ਼ਿਸ਼
ਸਿੱਖੀ ਇਤਿਹਾਸ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪਾਊਂਟਾ ਸਾਹਿਬ ‘ਚ ਪੰਡਤ ਵੱਲੋਂ ਨੀਵੀਂ ਜਾਤੀ ਨਾਲ ਸਬੰਧਤ ਸਿੱਖ ਵਿਦਿਆਰਥੀਆਂ ਨੂੰ ਸੰਸਕ੍ਰਿਤ ਪੜ੍ਹਾਉਣ ਤੋਂ ਇਨਕਾਰ ਕਰਨ ‘ਤੇ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਸਿੰਘ ਭਾਈ ਰਾਮ ਸਿੰਘ ਜੀ, ਭਾਈ ਕਰਮ ਸਿੰਘ ਜੀ, ਭਾਈ ਗੰਡਾ ਸਿੰਘ ਜੀ, ਭਾਈ ਵੀਰ ਸਿੰਘ ਜੀ ਤੇ ਭਾਈ ਸੈਨਾ ਸਿੰਘ ਜੀ ਨੂੰ ਸੰਸਕ੍ਰਿਤ ਭਾਸ਼ਾ ਸਿੱਖਣ ਲਈ ਕਾਸ਼ੀ ਭੇਜਿਆ ਸੀ, ਨਾਕਿ ਸਨਾਤਨ ਧਰਮ ਦੀ ਸਿਖਲਾਈ ਦਿਵਾਉਣ ਦੇ ਮਕਸਦ ਨਾਲ। ਜਦਕਿ ਖਾਲਸਾ ਸਾਜਣ ਵੇਲੇ ਸੀਸ ਭੇਟ ਕਰਨ ਵਾਲੇ ਪੰਜ ਪਿਆਰੇ ਭਾਈ ਦਯਾ ਸਿੰਘ ਜੀ, ਭਾਈ ਧਰਮ ਸਿੰਘ ਜੀ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਤੇ ਭਾਈ ਸਾਹਿਬ ਸਿੰਘ ਜੀ ਸਨ।