ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਹੁਣੇ ਜਿਹੇ ਭਾਜਪਾ ਵਿਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਂਗਸਟਰਾਂ ਨੂੰ ਗੋਲੀ ਮਾਰੇ ਜਾਣ ਦੇ ਬਿਆਨ ‘ਤੇ ‘ਆਪ’ ਵਿਧਾਇਕ ਦੇਵ ਮਾਨ ਨੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਵੇਲੇ ਤਾਂ ਤੁਸੀਂ ਸੀਤਾਫਲ ਖਾਂਦੇ ਰਹੇ। ਉਸ ਵੇਲੇ ਗੈਂਗਸਟਰਾਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ?’
ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਵਿੱਚ ਗੈਂਗਸਟਰਾਂ ਨੂੰ ਖਤਮ ਕਰਨ ਲਈ ਗੋਲੀ ਮਾਰਨੀ ਚਾਹੀਦੀ ਹੈ। ਇਸ ਦੇ ਜਵਾਬ ਵਿੱਚ ਵਿਧਾਇਕ ਦੇਵ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਗੋਲੀ ਨਹੀਂ ਮਾਰਨੀ ਚਾਹੀਦੀ। ਉਨ੍ਹਾਂ ਨੂੰ ਕਾਨੂੰਨ ਮੁਤਾਬਕ ਹੀ ਸਜ਼ਾ ਮਿਲਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਮਰਥਕਾਂ ਸਮੇਤ 19 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਨਵੀਂ ਬਣੀ ਪਾਰਟੀ ਪੀਐੱਲਸੀ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ ਅਤੇ ਭਾਜਪਾ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ 2022 ਲੜੀਆਂ ਸਨ।