ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਕਰਕੇ ਸੂਬੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਦੌਰਾਨ ਵਿਧਾਇਕ ਕਾਕਾ ਬਰਾੜ ਨੇ ਇਲਾਕੇ ਦੇ ਸਮੂਹ ਵਰਕਰਾਂ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿੱਲੀ ‘ਚ ਓਲਾ, ਉਬੇਰ ਤੇ ਰੈਪਿਡੋ ਦੀ ਬਾਈਕ ਟੈਕਸੀ ‘ਤੇ ਲਾਈ ਰੋਕ
ਦੱਸ ਦੇਈਏ ਕਿ ਬਰਾੜ ਮਾਰਚ, 2022 ਵਿੱਚ ਪੰਜਾਬ ਵਿਧਾਨ ਸਭਾ ਦੀ 16ਵੀਂ ਵਿਧਾਨ ਸਭਾ ਲਈ ਚੁਣੇ ਗਏ ਸਨ। ਉਸ ਨੇ 34,194 ਵੋਟਾਂ ਦੇ ਫਰਕ ਨਾਲ ਆਪਣੇ ਨਜ਼ਦੀਕੀ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਕੰਵਰਜੀਤ ਸਿੰਘ ਨੂੰ ਹਰਾਇਆ। [6] ਬਰਾੜ ਨੂੰ ਕੁੱਲ 76,321 ਵੋਟਾਂ ਮਿਲੀਆਂ, ਜੋ ਹਲਕੇ ਵਿੱਚ ਕੁੱਲ ਪੋਲ ਹੋਈਆਂ ਵੋਟਾਂ ਦਾ 51.09% ਹੈ। ਸਿਆਸਤ ਵਿੱਚ ਆਉਣ ਤੋਂ ਪਹਿਲਾਂ ਬਰਾੜ ਇੱਕ ਖੇਤੀ ਵਿਗਿਆਨੀ ਵਜੋਂ ਕੰਮ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ -: