ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਹੋਰ ਡਿਵੈਲਪਰਾਂ ਦੀ ਤਰ੍ਹਾਂ ਸਰਕਾਰ ਨੂੰ ਜ਼ਮੀਨ ਦੀ ਬਣਦੀ ਫੀਸ ਚੁਕਾਉਣੀ ਹੋਵੇਗੀ। ਉਨ੍ਹਾਂ ਨੇ ਕੁਲਵੰਤ ਸਿੰਘ ਵੱਲੋਂ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਦੋਸ਼ਾਂ ‘ਤੇ ਕਿਹਾ ਕਿ ਕੋਈ ਵੀ ਹੋਵੇ, ਜ਼ਮੀਨ ਵਾਪਸ ਹੋਵੇਗੀ ਜਾਂ ਸਰਕਾਰ ਮੌਜੂਦਾ ਦਰਾਂ ਦੇ ਹਿਸਾਬ ਨਾਲ ਪੈਸਾ ਵਸੂਲੇਗੀ।
ਮੰਤਰੀ ਧਾਲੀਵਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੋਹਾਲੀ ਦੇ ਆਪ ਵਿਧਾਇਕ ਕੁਲਵੰਤ ਸਿੰਘ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉੁਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਨੂੰ ਉਕਤ ਮਾਮਲੇ ਵਿਚ ਕੋਈ ਕਲੀਨ ਚਿੱਟ ਨਹੀਂ ਹੈ। ਕਈ ਡਿਵੈਲਪਰਾਂ ਨੇ ਜ਼ਮੀਨ ਦੇ ਲਈ ਫੀਸ ਦੇਣ ਦੀ ਗੱਲ ਕਹੀ ਹੈ ਤੇ ਇਸੇ ਤਹਿਤ ਕੁਲਵੰਤ ਸਿੰਘ ਨੂੰ ਵੀ ਜ਼ਮੀਨ ਦੀ ਕੀਮਤ ਅਦਾ ਕਰਨੀ ਹੋਵੇਗੀ ਜਾਂ ਜ਼ਮੀਨ ਵਾਪਸ ਕਰਨੀ ਹੋਵੇਗੀ।
ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਵਿਚ ਆਪ ਵਿਧਾਇਕ ‘ਤੇ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਉਹ ਪੰਚਾਇਤੀ ਜ਼ਮੀਨ ਹੜੱਪਣ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਬਾਜਵਾ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਪੰਚਾਇਤ ਮੰਤਰੀ ਧਾਲੀਵਾਲ ਨੇ ਬਿਲਡਰਾਂ ਤੇ ਰੀਅਲ ਅਸਟੇਟ ਡਿਵੈਲਪਰਾਂ ਦੇ ਕਬਜ਼ੇ ਤੋਂ ਪੰਚਾਇਤੀ ਜ਼ਮੀਨ ਛੁਡਾਉਣ ਦੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ ਜਿਸ ਤੋਂ ਸਾਫ ਹੈ ਕਿ ਧਾਲੀਵਾਲ ਆਪਣੀ ਹੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਬਾਅ ਵਿਚ ਆ ਗਏ ਹਨ।
ਇਹ ਵੀ ਪੜ੍ਹੋ : ਠੰਡ ਦਾ ਕਹਿਰ ਜਾਰੀ, ਡਿੱਗਿਆ ਪਾਰਾ, 21-25 ਜਨਵਰੀ ‘ਚ ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਪੈਣ ਦੀ ਸੰਭਾਵਨਾ
ਧਾਲੀਵਾਲ ਨੇ ਪ੍ਰਤਾਪ ਬਾਜਵਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਦੀ ਸਰਕਾਰ ਵਿਚ ਕਬਜ਼ੇ ਵਾਲੀ ਕਿੰਨੀ ਜ਼ਮੀਨ ਛੁਡਾਈ ਗਈ ਸੀ। ਉਨ੍ਹਾਂ ਕਿਹਾ ਕਿ ਉਹ ਬਾਜਵਾ ਨਾਲ ਖੁੱਲ੍ਹੀ ਬਹਿਸ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਬਾਜਵਾ ਸਿਰਫ ਬਿਆਨਬਾਜ਼ੀ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: