ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿਚ ਸਰਗਰਮ ਰਹੇ ਸੁਖਵਿੰਦਰ ਸਿੰਘ ਕੋਟਲੀ ਨੇ ਵਿਦਿਆਰਥੀਆਂ ਤੇ ਲੋਕਾਂ ਦੇ ਹਿੱਤਾਂ ਦੀ ਲੜਾਈ ਲੜ ਕੇ ਆਦਮਪੁਰ ਤੋਂ ਕਾਂਗਰਸ ਪਾਰਟੀ ਦਾ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ। ਉੁਨ੍ਹਾਂ ਦੀਆਂ ਸੇਵਾਵਾਂ ਤੇ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਕਾਂਗਰਸ ਵਿਧਾਇਕ ਦਲ ਦਾ ਪ੍ਰਤੀਨਿਧੀ ਨਿਯੁਕਤ ਕੀਤਾ ਤੇ ਸਮੇਂ-ਸਮੇਂ ‘ਤੇ ਉਨ੍ਹਾਂ ਨੇ ਵਿਧਾਨ ਸਭਾ ਖੇਤਰ ਤੇ ਜਨਤਾ ਦੇ ਮੁੱਦਿਆਂ ਨੂੰ ਵਿਧਾਨ ਸਭਾ ਵਿਚ ਚੁਕਿਆ ।
ਰਾਹੁਲ ਗਾਂਧੀ ਵੱਲੋਂ ਦੇਸ਼ ਵਿਚ ਸ਼ੁਰੂ ਕੀਤੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਸਫਲ ਬਣਾਉਣ ਲਈ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਐੱਸਸੀ ਵਿਭਾਗ ਪੰਜਾਬ ਦਾ ਵਾਈਸ ਚੇਅਰਮੈਨ ਨਿਯੁਕਤ ਕਰਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਧਾਇਕ ਕੋਟਲੀ ਦੀਆਂ ਦਿੱਲੀ, ਪੰਜਾਬ ਤੇ ਚੰਡੀਗੜ੍ਹ ਵਿਚ ਕਾਂਗਰਸ ਲੀਡਰਸ਼ਿਪ ਨਾਲ ਬੈਠਕਾਂ ਜਾਰੀ ਹਨ। ਜਨਨੇਤਾ ਸੁਖਵਿੰਦਰ ਕੋਟਲੀ ਦੀ ਇਸ ਨਿਯੁਕਤੀ ਨਾਲ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਨਾਲ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ : ਕੋਰੋਨਾ ਦਾ ਫਿਰ ਵਧਿਆ ਖਤਰਾ! CM ਭਗਵੰਤ ਮਾਨ ਨੇ ਸਿਹਤ ਅਧਿਕਾਰੀਆਂ ਦੀ ਸੱਦੀ ਬੈਠਕ
ਇਸ ਮੌਕੇ ‘ਤੇ ਵਿਧਾਇਕ ਕੋਟਲੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਣਗੇ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: