ਪੰਜਾਬ ਦੀਆਂ ਜੇਲ੍ਹ ਵਿੱਚੋਂ ਫ਼ੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਮਾਮਲੇ ਜਾਰੀ ਹਨ। ਤਾਜ਼ਾ ਮਾਮਲਾ ਸੂਬੇ ਦੀ ਕੇਂਦਰੀ ਜੇਲ੍ਹ ‘ਤੋਂ ਸਾਹਮਣੇ ਆਇਆ ਹੈ। ਇੱਥੇ ਚੈਕਿੰਗ ਦੌਰਾਨ ਪੁਲਿਸ ਨੂੰ ਇਕ ਲਿਫ਼ਾਫ਼ੇ ਵਿੱਚੋਂ ਮੋਬਾਈਲ ਫ਼ੋਨ ਅਤੇ ਕੁਝ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ ਹਨ। ਥਾਣਾ ਸਿਟੀ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੂੰ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਸਵੇਰੇ 6 ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਜੇਲ੍ਹ ਅੰਦਰ ਕੋਈ ਚੀਜ਼ ਸੁੱਟ ਦਿੱਤੀ ਹੈ। ਮਾਮਲੇ ਦਾ ਪਤਾ ਲੱਗਦਿਆਂ ਹੀ ਜੇਲ੍ਹ ਖੇਤਰ ਦੀ ਚੈਕਿੰਗ ਸ਼ੁਰੂ ਕੀਤੀ ਗਈ। ਇਸ ਦੌਰਾਨ ਬੈਰਕ ਨੰਬਰ-5 ਦੀ ਛੱਤ ‘ਤੇ ਲਿਫਾਫੇ ‘ਚ ਲਪੇਟਿਆ ਇਕ ਪੈਕਟ ਮਿਲਿਆ। ਜਦੋਂ ਇਸ ਲਿਫ਼ਾਫ਼ੇ ਨੂੰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ ਮੋਬਾਈਲ ਫ਼ੋਨ ਅਤੇ 45 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਫਗਵਾੜਾ ‘ਚ NRI ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਟੂਟੀਆਂ ਤੇ ਭਾਂਡੇ ਸਣੇ ਲੱਖਾਂ ਦਾ ਸਾਮਾਨ ਚੋਰੀ
ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਤੋਂ ਪਤਾ ਲੱਗਾ ਕਿ ਇਹ ਆਰਟੀਕਲ ਮੁਲਜ਼ਮ ਸੁਖਦੇਵ ਸਿੰਘ ਉਰਫ ਜੋਤੀ ਨੇ ਸੁੱਟਿਆ ਸੀ। ਓਨਾਦੱਸਿਆਂ ਕਿ ਸੁਖਦੇਵ ਸਿੰਘ ਤਲਵੰਡੀ ਭਿੰਡਰ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੁਲਜ਼ਮ ਸੁਖਦੇਵ ਸਿੰਘ ਦੀ ਭਾਲ ਲਈ ਟੀਮ ਬਣਾਈ ਗਈ ਹੈ, ਜੋ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: