ਪੰਜਾਬ ਦੇ ਅੰਮ੍ਰਿਤਸਰ ‘ਚ ਨਸ਼ੇ ‘ਚ ਧੁੱਤ ਨੌਜਵਾਨ ਪੈਸਿਆਂ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ ਲੁੱਟ ਖੋਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸ਼ਹਿਰ ਵਾਸੀਆਂ ਦੇ ਨਾਲ-ਨਾਲ ਸੈਲਾਨੀ ਵੀ ਹਰ ਰੋਜ਼ ਚੋਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸੋਮਵਾਰ ਨੂੰ ਵੀ ਅਜਿਹੀ ਘਟਨਾ ਸਾਹਮਣੇ ਆਈ, ਜਿੱਥੇ ਬਾਈਕ ‘ਤੇ ਆਏ 2 ਲੁਟੇਰਿਆਂ ਨੇ ਲੜਕੀ ਦਾ ਮੋਬਾਈਲ ਖੋਹ ਲਿਆ। ਸਾਰੀ ਘਟਨਾ CCTV ਵਿੱਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਘਟਨਾ ਅੰਮ੍ਰਿਤਸਰ ਦੇ ਨਿਊ ਪ੍ਰਤਾਪ ਨਗਰ ਦੀ ਦੱਸੀ ਜਾ ਰਹੀ ਹੈ। ਲੜਕੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਕਿਸੇ ਕੰਮ ਲਈ ਬਾਜ਼ਾਰ ਗਈ ਸੀ। ਕੰਮ ਖਤਮ ਕਰਕੇ ਉਹ ਘਰ ਵੱਲ ਜਾ ਰਹੀ ਸੀ। ਇਸੇ ਦੌਰਾਨ 2 ਮੋਟਰਸਾਈਕਲ ਸਵਾਰ ਗੁਰੂ ਨਾਨਕ ਮੈਡੀਕਲ ਅਤੇ ਅਲਟਰਾਸਾਊਂਡ ਸੈਂਟਰ ਦੇ ਬਾਹਰ ਆਏ ਅਤੇ ਉਸ ਦੇ ਹੱਥ ‘ਚ ਫੜਿਆ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਜਦੋ ਉਸ ਨੇ ਰੌਲਾ ਪਾਇਆ ਤਾਂ ਬਾਜ਼ਾਰ ਕੋਲੋਂ ਲੰਘ ਰਹੇ ਲੋਕਾਂ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ : ਲਾਲੂ ਯਾਦਵ ਦਾ ਕਿਡਨੀ ਟਰਾਂਸਪਲਾਂਟ ਹੋਇਆ ਸਫਲ, ਆਪ੍ਰੇਸ਼ਨ ਥੀਏਟਰ ਤੋਂ ICU ‘ਚ ਹੋਏ ਸ਼ਿਫਟ
ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ। ਲੜਕੀ ਦਾ ਕਹਿਣਾ ਹੈ ਕਿ CCTV ਵਿਚ ਨੌਜਵਾਨ ਦੇ ਮੋਟਰਸਾਈਕਲ ਨੰਬਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਸਪੱਸ਼ਟ ਨਹੀਂ ਹੋ ਸਕਿਆ। ਉਨ੍ਹਾਂ ਨੇ CCTV ਸਣੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ CCTV ਦੇ ਆਧਾਰ ‘ਤੇ ਮੁਲਜ਼ਮਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਲਾਕੇ ਦੇ ਹੋਰ CCTV ਦੀ ਵੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੇ ਚਿਹਰੇ ਅਤੇ ਰੂਟ ਦੀ ਸਪੱਸ਼ਟ ਜਾਣਕਾਰੀ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -: