ਪੰਜਾਬ ਦੀਆਂ ਜੇਲ੍ਹਾਂ ਦੇ ਵਿਚੋਂ ਮੋਬਾਈਲ ਫੋਨਾਂ ਦੇ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਪੰਜਾਬ ਸਰਕਾਰ ਲਈ ਵੀ ਇਕ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਫਰੀਦਕੋਟ ਦੀ ਮਾਡਰਨ ਜੇਲ੍ਹ ਤੋਂ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿਸ ਕਾਰਨ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਤਲਾਸ਼ੀ ਦੌਰਾਨ 7 ਮੋਬਾਈਲ, 4 ਸਿਮ ਤੇ 4 ਬੈਟਰੀਆਂ ਬਰਾਮਦ ਹੋਈਆਂ ਹਨ। ਬਰਾਮਦਗੀ ਤੋਂ ਬਾਅਦ ਸਥਾਨਕ ਥਾਣਾ ਸਿਟੀ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮਤੇਜ ਸਿੰਗਲਾ ਦੀ ਸ਼ਿਕਾਇਤ ’ਤੇ ਤਿੰਨ ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : 29 ਸਾਲ ਪੁਰਾਣੇ ਫਰਜ਼ੀ ਪੁਲਿਸ ਮੁਕਾਬਲੇ ਦੀ ਸੁਣਵਾਈ ਮੁਲਤਵੀ, 4 ਨਵੰਬਰ ਨੂੰ ਹੋਵੇਗਾ ਸਜ਼ਾ ਦਾ ਐਲਾਨ
ਪ੍ਰਾਪਤ ਵੇਰਵੇ ਅਨੁਸਾਰ ਸਹਾਇਕ ਸੁਪਰਡੈਂਟ ਭਿਵਮਤੇਜ ਸਿੰਗਲਾ ਨੇ ਜਦੋਂ ਜੇਲ੍ਹ ਦੇ ਸੁਰੱਖਿਆ ਕਰਮਚਾਰੀਆ ਸਣੇ ਜੇਲ੍ਹ ਦੇ ਬਲਾਕ-ਐੱਚ ਦੀ ਬੈਰਕ-8, ਬਲਾਕ-ਡੀ ਦੀ ਬੈਰਕ-7, ਬਲਾਕ-ਜੀ ਦੀ ਬੈਰਕ-5 ਅਤੇ 7 ਅਤੇ ਬਲਾਕ-ਜੇ ਦੀ ਬੈਰਕ-5 ਤੇ 6 ਦੇ ਬੰਦੀਆਂ ਦੀ ਅਚਾਨਕ ਜਾਂਚ ਕੀਤੀ ਤਾਂ ਹਵਾਲਾਤੀ ਮੰਗਤ ਸਿੰਘ, ਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਕੋਲੋਂ 2 ਟੱਚ ਸਕਰੀਨ ਵਾਲੇ ਮੋਬਾਇਲ, 2 ਕੀਪੈਡ ਮੋਬਾਇਲ, 4 ਸਿਮ ਬਰਾਮਦ ਹੋਏ ਜਦਕਿ 1 ਟੱਚ ਸਕਰੀਨ ਵਾਲਾ ਮੋਬਾਇਲ, 2 ਕੀਪੈਡ ਮੋਬਾਇਲ ਅਤੇ 4 ਬੈਟਰੀਆਂ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਈਆਂ।
ਵੀਡੀਓ ਲਈ ਕਲਿੱਕ ਕਰੋ -: