ਮੇਘਾਲਿਆ ਦੇ ਰਾਜਪਾਲ ਸੱਤਪਾਲ ਮਲਿਕ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਫੌਜੀਆਂ ਨੂੰ ਬਰਬਾਦ ਕਰ ਕੇ ਰਖ ਦਿੱਤਾ ਹੈ।
ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਕਿਸਾਨਾਂ ਨੂੰ ਨਵੀਂ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਕਿਸਾਨਾਂ ਤੱਕ ਪਹੁੰਚਣ ਲਈ ਹਰ ਮਹੀਨੇ ਛੇ ਜਨਤਕ ਮੀਟਿੰਗਾਂ ਕਰ ਰਹੇ ਹਨ। ਮਲਿਕ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਨਰਿੰਦਰ ਮੋਦੀ ਚੰਗੇ ਸਨ, ਪਰ ਦਿੱਲੀ ਨੇ ਉਨ੍ਹਾਂ ਨਾਲ ਕੁਝ ਕੀਤਾ ਹੈ।
ਇਸ ਤੋਂ ਇੱਕ ਦਿਨ ਪਹਿਲਾਂ ਵੀ ਮਲਿਕ ਨੇ ਮੋਦੀ ਸਰਕਾਰ ‘ਤੇ ਕਿਸਾਨਾਂ, ਅਗਨੀਪਥ ਯੋਜਨਾ ਤੇ ਰਾਜਪਥ ਦਾ ਨਾਂ ਬਦਲਣ ਨੂੰ ਲੈ ਕੇ ਜ਼ਬਰਦਸਤ ਨਿਸ਼ਾਨਾ ਵੰਨ੍ਹਿਆ। ਉਨ੍ਹਾਂ ਇੱਥੋਂ ਤੱਕ ਵੀਕਹਿ ਦਿੱਤਾ ਕਿ ਉਨ੍ਹਾਂ ਦੀਆਂ ਗੱਲਾਂ ਤੋਂ ਜੇ ਕਿਸੇ ਨੂੰ ਬੁਰਾ ਲੱਗ ਰਿਹਾ ਹੈ ਤਾਂ ਉਹ ਆਪਣੀ ਜੇਬ ਵਿੱਚ ਅਸਤੀਫਾ ਲੈ ਕੇ ਚੱਲਦੇ ਹਨ।
ਇਹ ਵੀ ਪੜ੍ਹੋ : ਪੁੱਤ ਦਾ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਪੁਲ ਤੋਂ ਡਿੱਗੀ ਕਾਰ, ਸੱਸ-ਨੂੰਹ ਸਣੇ 3 ਮੌਤਾਂ
ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦੀ MSP ਵਾਲੀ ਮੰਗ ਸਰਕਾਰ ਨਹੀਂ ਮੰਨਦੀ ਤਾਂ ਕਿਸਾਨ ਤੇ ਸਰਕਾਰ ਵਿਚਾਲੇ ਲੜਾਈ ਹੋਵੇਗੀ। ਜੇ ਇਸ ਤਰ੍ਹਾਂ ਹੋਇਆ ਤਾਂ ਮੈਂ ਵੀ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਦਾ ਸਾਥ ਦੇਣ ਲਈ ਲੜਾਈ ਵਿੱਚ ਸ਼ਾਮਲ ਹੋਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਰਾਜਪਥ ਦਾ ਨਾਂ ਬਦਲਣ ਦੇ ਫੈਸਲੇ ‘ਤੇ ਵੀ ਮੋਦੀ ਸਰਕਾਰ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਰਾਜਪਥ ਕੋਈ ਅੰਗਰੇਜ਼ਾਂ ਦਾ ਦਿੱਤਾ ਹੋਇਆ ਨਾਂ ਨਹੀਂ ਸੀ, ਇਸ ਨੂੰ ਬਦਲਣਾ ਨਹੀਂ ਚਾਹੀਦਾ ਸੀ।
ਵੀਡੀਓ ਲਈ ਕਲਿੱਕ ਕਰੋ -: