ਸਰਕਾਰ ਨੇ 2023-24 ਫਸਲ (ਜੁਲਾਈ-ਜੂਨ) ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 143 ਰੁਪਏ ਤੋਂ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਮਕਸਦ ਕਿਸਾਨਾਂ ਨੂੰ ਝੋਨੇ ਦੀ ਖੇਤੀ ਨੂੰ ਉਤਸ਼ਾਹ ਦੇਣਾ ਤੇ ਉਨ੍ਹਾਂ ਦੀ ਆਮਦਨੀ ਵਧਾਉਣਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਦੀ ਬੈਠਕ ਵਿਚ 2023-24 ਦੇ ਫਸਲ ਸਾਲ ਲਈ ਸਾਉਣੀ ਦੀਆਂ ਸਾਰੀਆਂ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ।
ਖਾਧ ਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਨੇ ਸੀਸੀਈਏ ਦੀ ਬੈਠਕ ਦੇ ਬਾਅਦ ਕਿਹਾ ਕਿ ਖੇਤੀ ਖੇਤਰ ਵਿਚ ਅਸੀਂ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀਏਸੀਪੀ) ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਸਮਾਂਬੱਧ ਤਰੀਕੇ ਨਾਲ MSP ਤੈਅ ਕਰਦੇ ਹਨ। ਪਿਛਲੇ ਸਾਲਾਂ ਦੀ ਤੁਲਨਾ ਵਿਚ ਇਸ ਸਾਲ ਐੈੱਮਐੱਸਪੀ ਵਿਚ ਜ਼ਿਆਦਾ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਕਿ ਖੁਦਰਾ ਮੁਦਰਾਸਫੀਤੀ ਹੇਠਾਂ ਆ ਰਹੀ ਹੈ, MSP ਵਿਚ ਵਾਧੇ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਗੋਇਲ ਨੇ ਦੱਸਿਆ ਕਿ ਸਾਧਾਰਨ ਗ੍ਰੇਡਦੇ ਝੋਨੇ ਦਾ MSP 143 ਰੁਪਏ ਵਧਾ ਕ 2040 ਰੁਪਏ ਤੋਂ 2183 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ‘ਏ’ ਗ੍ਰੇਡ ਦੇ ਝੋਨੇ ਦਾ ਐੱਮਐੱਸਪੀ 163 ਰੁਪਏ ਤੋਂ ਵਧਾ ਕੇ 2203 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਪੂਰਥਲਾ : ਸਿਵਲ ਹਸਪਤਾਲ ਦੀ ਕੰਧ ਟੱਪ ਕੇ ਦੋਸ਼ੀ ਹੱਥਕੜੀ ਸਣੇ ਫਰਾਰ, ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ
ਘੱਟੋ-ਘੱਟ ਸਮਰਥਨ ਮੁੱਲ ਵਿਚ ਸਭ ਤੋਂ ਵਧ 10.4 ਫੀਸਦੀ ਦਾ ਵਾਧਾ ਮੂੰਗ ਵਿਚ ਕੀਤਾ ਗਿਆ ਹੈ। ਮੂੰਗ ਦਾ MSP ਹੁਣ 8558 ਪ੍ਰਤੀ ਰੁਪਏ ਕੁਇੰਟਲ ਹੋ ਗਿਆ ਹੈ। ਪਿਛਲੇ ਸਾਲ ਇਹ 7755 ਰੁਪਏ ਪ੍ਰਤੀ ਕੁਇੰਟਲ ਸੀ। ਝੋਨਾ ਸਾਉਣੀ ਦੀ ਮੁੱਖ ਫਸਲ ਹੈ ਤੇ ਇਸ ਦੀ ਬੁਆਈ ਆਮ ਤੌਰ ‘ਤੇ ਦੱਖਣ-ਪੱਛਮ ਮਾਨਸੂਨ ਦੇ ਆਗਮਨ ਦੇ ਨਾਲ ਸ਼ੁਰੂ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: