ਕੇਂਦਰ ਵੱਲੋਂ ਫਾਰਮਾ ਕੰਪਨੀਆਂ ‘ਤੇ ਦੇਸ਼ ਭਰ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਨਕਲੀ ਦਵਾਈ ਬਣਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਤਹਿਤ ਕਈ ਫਾਰਮਾ ਕੰਪਨੀਆਂ ‘ਤੇ ਗਾਜ਼ ਡਿੱਗੀ ਹੈ। ਪਹਿਲੇ ਪੜਾਅ ਵਿਚ ਦੇਸ਼ ਦੀਆਂ 76 ਕੰਪਨੀਆਂ ‘ਤੇ ਡੀਸੀਜੀਆਈ ਦਾ ਨਿਰੀਖਣ ਹੋਇਆ ਹੈ ਜਿਸ ਦੇ ਬਾਅਦ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਕੇਂਦਰ ਤੇ ਸੂਬਾ ਸਰਕਾਰ ਦੀ ਸੰਯੁਕਤ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
18 ਦਵਾਈ ਕੰਪਨੀਆਂ ਦੇ ਲਾਇਸੈਂਸ ਰੱਦ ਕਰਨ ਤੋਂ ਇਲਾਵਾ 3 ਫਾਰਮਾ ਕੰਪਨੀ ਦਾ ਪ੍ਰੋਡਕਟ ਪਰਮਿਸ਼ਨ ਵੀ ਬੰਦ ਕੀਤਾ ਗਿਆ ਹੈ ਜਦੋਂ ਕਿ 26 ਫਰਮ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਗਿਆ। ਨਿਰੀਖਣ ਲਈ ਕੁੱਲ 203 ਫਾਰਮਾ ਕੰਪਨੀਆਂ ਦੀ ਪਛਾਣ ਕੀਤੀ ਗਈ ਸੀ। ਸੂਤਰਾਂ ਮੁਤਾਬਕ ਦੇਸ਼ ਦੇ 20 ਸੂਬਿਆਂ ਵਿਚ DGCI ਦੀ ਇਹ ਕਰਵਾਈ 15 ਦਿਨਾਂ ਤੋਂ ਚੱਲ ਰਹੀ ਹੈ ਤੇ ਅੱਗੇ ਵੀ ਇਹ ਪ੍ਰਕਿਰਿਆ ਜਾਰੀ ਰਹੇਗੀ।
ਡੀਸੀਜੀਆਈ ਵੱਲੋਂ ਆਂਧਰਾ ਪ੍ਰਦੇਸ਼, ਬਿਹਾਰ, ਦਿੱਲੀ, ਗੋਆ, ਗੁਜਰਾਤ, ਹਰਿਆਣਾ ਹਿਮਾਚਲ ਪ੍ਰਦੇਸ਼ ਜੰਮੂ-ਕਸ਼ਮੀਰ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੁਡੂਚੇਰੀ, ਪੰਜਾਬ, ਰਾਜਸਥਾਨ, ਸਿੱਕਮ, ਤਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਤੇ ਪੱਛਮੀ ਬੰਗਾਲ ਵਿਚ ਕਾਰਵਾਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: