ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਸਿਆਸਤਦਾਨ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੇਂਦਰ ਸਰਕਾਰ ਵੱਲੋਂ ‘ਜ਼ੈੱਡ’ ਪੁਲਿਸ ਸੁਰੱਖਿਆ ਦਿੱਤੀ ਗਈ ਹੈ। ਇੰਝ ਲੱਗਦਾ ਹੈ ਕਿ ਮੋਦੀ ਸਰਕਾਰ ਰਾਣਾ ਗੁਰਮੀਤ ਸੋਢੀ ‘ਤੇ ਮਿਹਰਬਾਨ ਹੋਈ ਲੱਗਦੀ ਹੈ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਸੋਢੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਜਦੋਂ ਵੀ ਉਹ ਪੰਜਾਬ ਅਤੇ ਦਿੱਲੀ ਦੀ ਯਾਤਰਾ ਕਰਨਗੇ ਤਾਂ ਉਨ੍ਹਾਂ ਨੂੰ ਸੀਆਰਪੀਐੱਫ ਕਮਾਂਡੋਜ਼ ਦਾ ਹਥਿਆਰਬੰਦ ਕਵਰ ਮਿਲੇਗਾ।
ਰਾਣਾ ਸੋਢੀ ਪਿਛਲੀ 21 ਦਸੰਬਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋਏ ਸਨ। 67 ਸਾਲਾ ਗੁਰਮੀਤ ਸੋਢੀ ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ। ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਕਰੀਬੀ ਮੰਨੇ ਜਾਂਦੇ ਰਹੇ ਹਨ ਤੇ ਉਨ੍ਹਾਂ ਦੀ ਸਰਕਾਰ ਸਮੇਂ ਪੰਜਾਬ ਦੇ ਖੇਡ ਮੰਤਰੀ ਰਹਿ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਰਾਣਾ ਸੋਢੀ ਪਿਛਲੀ 21 ਦਸੰਬਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋਏ ਸਨ। ਰਾਣਾ ਗੁਰਮੀਤ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪੰਜਾਬ ਦੇ ਖੇਡ ਮੰਤਰੀ ਸਨ। ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ।