ਨਵੀਂ ਦਿੱਲੀ : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਨੇ ਰੂਪਨਗਰ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਲੜਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਉਹ ਹਾਰ ਗਏ ਸਨ।
ਹੁਣ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”