ਲਖੀਮਪੁਰ ਹਿੰਸਾ ਮਾਮਲੇ ਵਿਚ ਅਜੇ ਮਿਸ਼ਰਾ ਦੀ ਮੰਤਰੀ ਦੇ ਅਹੁਦੇ ਤੋਂ ਬਰਖਾਸਤਗੀ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਦੀ ਗੱਲ ਨਾ ਸੁਣੀ ਗਈ ਤਾਂ ਇਹ ਕੇਂਦਰ ਵਿਚ ਭਾਜਪਾ ਦੀ ਸਰਕਾਰ ਦੁਬਾਰਾ ਨਹੀਂ ਆਵੇਗੀ। ਐਤਵਾਰ ਨੂੰ ਝੁਨਝੁਨੂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਅਸਤੀਫਾ ਉਸੇ ਦਿਨ ਕੀਤਾ ਜਾਣਾ ਚਾਹੀਦਾ ਸੀ।
ਸਤਿਆਪਾਲ ਮਲਿਕ ਨੇ ਕਿਹਾ ਕਿ ਅਜੇ ਮਿਸ਼ਰਾ ਮੰਤਰੀ ਬਣਨ ਦੇ ਲਾਇਕ ਨਹੀਂ ਹੈ ।ਜੇ ਕਿਸਾਨਾਂ ਦੀ ਗੱਲ ਨਹੀਂ ਮੰਨੀ ਜਾਂਦੀ ਤਾਂ ਭਾਜਪਾ ਦੀ ਸਰਕਾਰ ਦੁਬਾਰਾ ਨਹੀਂ ਆਵੇਗੀ। ” ਮਲਿਕ ਨੇ ਕਿਹਾ ਕਿ ਕਿਸਾਨਾਂ ਨਾਲ ਅੱਤਿਆਚਾਰ ਹੋ ਰਹੇ ਹਨ, ਉਹ 10 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਉਹ ਆਪਣੇ ਘਰ ਛੱਡ ਕੇ ਇਥੇ ਬੈਠੇ ਹਨ, ਫਸਲ ਬੀਜਣ ਦਾ ਸਮਾਂ ਆ ਗਿਆ ਹੈ ਅਤੇ ਉਹ ਅਜੇ ਵੀ ਦਿੱਲੀ ਵਿੱਚ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ
ਜੇਕਰ ਮੈਨੂੰ ਰਾਜਪਾਲ ਦਾ ਅਹੁਦਾ ਛੱਡ ਕੇ ਕਿਸਾਨਾਂ ਨਾਲ ਖੜ੍ਹੇ ਹੋਣ ਲਈ ਕਿਹਾ ਜਾਂਦਾ ਹੈ, ਤਾਂ ਮਲਿਕ ਨੇ ਕਿਹਾ, “ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਅਹੁਦਾ ਛੱਡਣ ਦੀ ਕੋਈ ਲੋੜ ਨਹੀਂ, ਜਦੋਂ ਲੋੜ ਪਈ ਤਾਂ ਉਹ ਵੀ ਛੱਡ ਦੇਵਾਗਾਂ।” ਪਰ ਮੈਂ ਉਨ੍ਹਾਂ ਦੇ ਨਾਲ ਹਾਂ । ਮੈਂ ਸਾਰਿਆਂ ਨੂੰ ਕਿਹਾ ਹੈ ਕਿ ਤੁਸੀਂ ਇਹ ਗਲਤ ਕਰ ਰਹੇ ਹੋ, ਅਜਿਹਾ ਨਾ ਕਰੋ।
ਕਿਸਾਨਾਂ ਨੂੰ ਕੁਚਲਣ ਵਾਲੀ ਜੀਪ ਵਿਚ ਸਵਾਰ ਸੁਮਿਤ ਜਾਇਸਵਾਲ ਨੂੰ ਵੀ ਅੱਜ ਗ੍ਰਿਫਤਾਰ ਕਰ ਲਿਆ ਹੈ। ਸੁਮਿਤ ਜਾਇਸਾਲ ਤੋਂ ਇਲਾਵਾ ਸ਼ਿਸ਼ੂਪਾਲ, ਨੰਦਨ ਸਿੰਘ ਬਿਸ਼ਟ, ਸਤਿਆ ਪ੍ਰਕਾਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਕ੍ਰਾਈਮ ਬ੍ਰਾਂਚ ਦੀ ਸਵੈਟ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ