Moga farmer dies after returning : ਮੋਗਾ : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਨੂੰ 83 ਦਿਨ ਹੋ ਚੁੱਕੇ ਹਨ। ਕਿਸਾਨਾਂ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਠਾਣੀ ਹੈ, ਉਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਮੋਗਾ ਦਾ ਇੱਕ 52 ਸਾਲਾ ਠੰਡ ਕਾਰਨ ਵਿਗੜੀ ਤਬੀਅਤ ਦੇ ਚੱਲਦਿਆਂ ਉਸ ਨੂੰ ਵਾਪਿਸ ਪੰਜਾਬ ਲਿਆਇਆ ਗਿਆ, ਜਿਥੇ ਉਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਹ ਪੁਸ਼ਟੀ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕੀਤੀ।
ਮ੍ਰਿਤਕ ਦੀ ਪਛਾਣ ਜਗਦੇਵ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਕੋਟਲਾ ਮੇਹਰ ਸਿੰਘ ਵਾਲਾ, ਸਬ-ਡਵੀਜ਼ਨ ਬਾਘਾਪੁਰਾਣਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਜਗਦੇਵ ਕੁਝ ਹਫ਼ਤੇ ਪਹਿਲਾਂ ਅੰਦੋਲਨ ਵਿਚ ਸ਼ਾਮਲ ਹੋਇਆ ਸੀ। ਇਸ ਤੋਂ ਜਲਦੀ ਬਾਅਦ, ਉਸਨੇ ਹਾਈ ਬਲੱਡ ਪ੍ਰੈਸ਼ਰ ਕਾਰਨ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਦੇ ਸਾਥੀ ਉਸਨੂੰ ਵਾਪਸ ਲੈ ਆਏ ਅਤੇ ਉਸਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿਥੇ ਸੋਮਵਾਰ ਦੇਰ ਰਾਤ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਦੱਸ ਦੇਈਏ ਕਿ ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ। ਉਥੇ ਹੀ ਕਿਸਾਨ ਆਗੂਆਂ ਵੱਲੋਂ 14 ਫਰਵਰੀ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 16 ਫਰਵਰੀ ਨੂੰ ਸਰ ਛੋਟੂਰਾਮ ਦੀ ਜਯੰਤੀ ਮਨਾਉਣ ਅਤੇ 18 ਫਰਵਰੀ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਗਿਆ ਹੈ।