ਪੰਜਾਬ ਵਿਚ ਨਸ਼ੇ ਖਿਲਾਫ ਗੈਰ-ਕਾਨੂੰਨੀ ਗਤੀਵਿਧੀਆਂ ਦਿਨੋ-ਦਿਨ ਵੱਧ ਰਹੀਆਂ ਹਨ ਜਿਸ ਤਹਿਤ ਪੁਲਿਸ ਨੂੰ ਚੌਕਸ ਰਹਿਣਾ ਪੈ ਰਿਹਾ ਹੈ ਤੇ ਥਾਂ-ਥਾਂ ‘ਤੇ ਟੀਮਾਂ ਗਸ਼ਤ ਕਰ ਰਹੀਆਂ ਹਨ। ਅੱਜ ਮੋਗਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਟੀਮ ਵੱਲੋਂ 24 ਕਿਲੋ ਅਫੀਮ ਤੇ 4 ਲੱਖ ਡਰੱਗ ਮਨੀ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਹ ਮੋਗਾ ਦਾ ਹੀ ਰਹਿਣ ਵਾਲਾ ਹੈ। ਉਕਤ ਵਿਅਕਤੀ ਕਾਰ ਬਾਜ਼ਾਰ ਚਲਾਉਂਦਾ ਹੈ। ਐੱਸ. ਪੀ. ਆਈ. ਦੀ ਅਗਵਾਈ ਹੇਠ ਟੀਮ ਵੱਲੋਂ 24 ਕਿਲੋ ਅਫੀਮ ਤੇ 4 ਲੱਖ ਦੀ ਕੈਸ਼ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦਿੱਲੀ ਤੋਂ ਨਸ਼ਾ ਲੈ ਕੇ ਆਉਂਦਾ ਸੀ ਜੋ ਕਿ ਅੱਗੇ ਕਿਸੇ ਹੋਰ ਥਾਂ ਤੋਂ ਉਸ ਤੱਕ ਪਹੁੰਚਾਇਆ ਜਾਂਦਾ ਸੀ। ਉਹ ਫਾਰਚੂਨਰ ਵਿਚ ਇਹ ਨਸ਼ਾ ਵੇਚਣ ਦਾ ਕੰਮ ਕਰਦਾ ਸੀ ਪਰ ਜਾਂਚ ਜਾਰੀ ਹੈ ਤੇ ਜਾਂਚ ਤੋਂ ਬਾਅਦ ਹੋਰ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ :
ਕੋਟਕਪੂਰਾ ਰੋਡ ‘ਤੇ ਪੁਲ ਦੇ ਸਾਹਮਣੇ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ। ਉਥੇ ਹੀ ਤਲਾਸ਼ੀ ਦੌਰਾਨ ਕਾਰ ਦੀ ਸਾਈਡ ਵਾਲੀ ਸੀਟ ਤੋਂ 24 ਕਿਲੋ ਅਫੀਮ ਤੇ ਕੈਸ਼ ਮਨੀ ਬਰਾਮਦ ਹੋਈ। ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਕੋਰਟ ਸਾਹਮਣੇ ਪੇਸ਼ ਕੀਤਾ ਜਾਵੇਗਾ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।