ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੁੱਧਵਾਰ ਨੂੰ ਮੋਗਾ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਨੂੰ ਛੇ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜੱਗੂ ਭਗਵਾਨਪੁਰੀਆ ਤੋਂ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ਸੁਨੀਲ ਧਮੀਜਾ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਦੌਰਾਨ ਫੜੇ ਗਏ ਮੋਨੂੰ ਡਾਂਗਰ ਨੇ ਲਾਰੈਂਸ ਬਿਸ਼ਨੋਈ ਦੇ ਨਾਲ ਜੱਗੂ ਭਗਵਾਨਪੁਰੀਆ ਦਾ ਨਾਂ ਲਿਆ। ਇਸ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਜੱਗੂ ਭਗਵਾਨਪੁਰੀਆ ਨੂੰ ਬੁੱਧਵਾਰ ਦੁਪਹਿਰ ਕਰੀਬ 1 ਵਜੇ ਅੰਮ੍ਰਿਤਸਰ ਜੇਲ ਤੋਂ ਟਰਾਂਜ਼ਿਟ ਰਿਮਾਂਡ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਜੱਗੂ ਤੋਂ ਪੁੱਛਗਿੱਛ ਕਰਨ ਲਈ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ। ਹੁਣ ਉਸ ਨੂੰ 16 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੂਜੇ ਪਾਸੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕੋਟਕਪੂਰਾ ਦੇ ਕਾਰੋਬਾਰੀ ਤੋਂ 50 ਲੱਖ ਹਿੱਸੇਦਾਰੀ ਮੰਗਣ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਅਦਾਲਤ ਤੋਂ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ। ਅੱਜ ਲਾਰੈਂਸ ਨੂੰ ਮੋਗਾ ਤੋਂ ਲਿਆ ਕੇ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਰੀਦਕੋਟ ਜ਼ਿਲ੍ਹੇ ਵਿੱਚ ਵੀ ਲਾਰੈਂਸ ਖ਼ਿਲਾਫ਼ ਦੋ ਕੇਸ ਦਰਜ ਹਨ।
ਇਹ ਵੀ ਪੜ੍ਹੋ : ਬਿਹਾਰ ‘ਚ ਬਣੀ ਚਾਚੇ-ਭਤੀਜੇ ਦੀ ਸਰਕਾਰ, ਨੀਤੀਸ਼ ਨੇ ਚੁੱਕੀ CM ਅਹੁਦੇ ਦੀ ਸਹੁੰ, ਤੇਜਸਵੀ ਬਣੇ ਡਿਪਟੀ CM
ਇਨ੍ਹਾਂ ਵਿੱਚੋਂ ਇੱਕ ਮਾਮਲਾ ਕੋਟਕਪੂਰਾ ਦੇ ਇੱਕ ਵਪਾਰੀ ਤੋਂ 50 ਲੱਖ ਰੁਪਏ ਦਾ ਚੌਥ ਮੰਗਣ ਦਾ ਹੈ, ਜਦਕਿ ਦੂਜਾ ਮਾਮਲਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਪਹਿਲਵਾਨ ਦੇ ਕਤਲ ਨਾਲ ਜੁੜਿਆ ਹੈ। ਗੁਰਲਾਲ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਸਟੇਅ ਆਰਡਰ ਹੋਣ ਕਾਰਨ ਫਿਲਹਾਲ ਉਸ ਨੂੰ ਵਪਾਰੀ ਤੋਂ ਚੌਥ ਮੰਗਣ ਲਈ ਹੀ ਰਿਮਾਂਡ ‘ਤੇ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: