ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਨੂੰ ਠੰਡ ਨੇ ਆਪਣੀ ਲਪੇਟ ਵਿੱਚ ਲੈ ਲਿਆ ਤੇ ਜਿਥੇ ਘੱਟੋ-ਘੱਟ ਤਾਪਮਾਨ ਆਮ ਸੀਮਾ ਤੋਂ ਹੇਠਾਂ ਚਲਾ ਗਿਆ। ਪੰਜਾਬ ਵਿਚ ਅੱਜ ਮੋਗਾ ਸਭ ਤੋਂ ਠੰਡਾ ਇਲਾਕਾ ਰਿਹਾ ਜਿਥੇ ਤਾਪਮਾਨ ਇੱਕ ਡਿਗਰੀ ਤੋਂ ਵੀ ਹੇਠਾ ਡਿਗ ਗਿਆ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਇੱਕੋ ਜਿਹਾ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ ਹੋਰਨਾਂ ਥਾਵਾਂ ਤੋਂ ਇਲਾਵਾ ਬਰਨਾਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 2.7 ਡਿਗਰੀ ਸੈਲਸੀਅਸ, 3.9 ਡਿਗਰੀ ਸੈਲਸੀਅਸ, 3.3 ਡਿਗਰੀ ਸੈਲਸੀਅਸ ਅਤੇ 4.6 ਡਿਗਰੀ ਸੈਲਸੀਅਸ ਕ੍ਰਮਵਾਰ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਰਿਹਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਰਿਹਾ। ਹਰਿਆਣਾ ਦੇ ਹਿਸਾਰ, ਸਿਰਸਾ ਅਤੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ, 4.6 ਡਿਗਰੀ ਅਤੇ 6 ਡਿਗਰੀ ਸੈਲਸੀਅਸ ਕ੍ਰਮਵਾਰ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਬਾਲਾ ਦਾ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ, ਕਰਨਾਲ ਦਾ ਘੱਟੋ-ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਤੇ ਗੁਰੂਗ੍ਰਾਮ ਵਿੱਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।