ਮੋਹਾਲੀ ਵਿਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਕਥਿਤ ਤੌਰ ‘ਤੇ ਜਾਅਲੀ ਭਾਰਤੀ ਕਰੰਸੀ ਦੀ ਪ੍ਰਿੰਟਿੰਗ ਤੇ ਸਰਕੂਲੇਟਿੰਗ ਨਾਲ ਜੁੜੇ ਹੋਏ ਸਨ। ਪੁਲਿਸ ਨੇ ਇਨ੍ਹਾਂ ਨੂੰ ਕਵਾਰਕ ਸਿਟੀ, ਇੰਡਸਟ੍ਰੀਅਲ ਏਰੀਆ, ਮੋਹਾਲੀ ਤੋਂ ਕਾਬੂ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਟਾਨਾ ਦੇ ਅਮਿਤ ਕੁਮਾਰਤੇ ਪਟਿਆਲਾ ਦੇ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੋਹਾਲੀ ਦੇ ਕੁਝ ਇਲਾਕਿਆਂ ਵਿਚ ਫਰਜ਼ ਨੋਟ ਸਰਕੂਲੇਟ ਕਰ ਰਹੇ ਹਨ ਤੇ ਜ਼ਿਆਦਾਤਰ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ : ਦੇਸ਼ ‘ਚ 24 ਘੰਟਿਆਂ ‘ਚ ਕਰੋਨਾ ਦੇ 1590 ਨਵੇਂ ਮਰੀਜ਼ ਆਏ ਸਾਹਮਣੇ, 6 ਲੋਕਾਂ ਦੀ ਮੌ.ਤਾ
ਮੋਹਾਲੀ ਵਿਚ ਫੇਜ਼-1 ਪੁਲਿਸ ਥਾਣੇ ਵਿਚ ਇਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 489-ਏ ਤੇ 489-ਬੀ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਇਨ੍ਹਾਂ ਤੋਂ ਪੁੱਛਗਿਛ ਵਿਚ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: