ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਵੱਲੋਂ ਤਿੰਨ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਸੀਜੇਐਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਮੁਹਾਲੀ ਪੁਲੀਸ ਨੇ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਸਾਲ 2000 ‘ਚ ਮੋਹਾਲੀ ‘ਚ ਲਾਰੈਂਸ ਖਿਲਾਫ 40 ਲੱਖ ਰੁਪਏ ਦੀ ਫਿਰੌਤੀ ਦਾ ਮਾਮਲਾ ਦਰਜ ਹੋਇਆ ਸੀ। ਫਿਲਹਾਲ ਮੋਹਾਲੀ ਪੁਲਸ ਨੇ ਲਾਰੈਂਸ ਤੋਂ ਪੁੱਛਗਿੱਛ ਲਈ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।
ਜਾਣਕਾਰੀ ਮੁਤਾਬਕ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਮਾਰਚ 2021 ਵਿਚ ਮੁਕਤਸਰ ਦੇ ਇਕ ਵਿਅਕਤੀ ਨੂੰ ਬੁਲਾ ਕੇ 30 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਮੁਕਤਸਰ ਪੁਲਸ ਨੇ ਪਹਿਲਾਂ 8 ਦਸੰਬਰ ਨੂੰ CJM ਰਾਏਪਾਲ ਸਿੰਘ ਰਾਵਤ ਦੀ ਅਦਾਲਤ ਵਿਚ ਪੇਸ਼ ਕੀਤਾ ਸੀ। ਉਸ ਨੂੰ ਪੇਸ਼ੀ ਦੌਰਾਨ ਛੇ ਦਿਨ ਅਤੇ 13 ਦਸੰਬਰ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਰਿਮਾਂਡ ਪੂਰਾ ਹੋਣ ‘ਤੇ ਲਾਰੈਂਸ ਨੂੰ ਇਕ ਵਾਰ ਫਿਰ ਸੀਜੇਐੱਮ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਬਦਤਮੀਜ਼ੀ ‘ਤੇ ਉਤਰੇ ਬਿਲਾਵਲ ਭੁੱਟੋ, ਗੁਜਰਾਤ ਦੰਗੇ ‘ਤੇ PM ਮੋਦੀ ਖਿਲਾਫ ਕੀਤੀਆਂ ਸਾਰੀਆਂ ਹੱਦਾਂ ਪਾਰ
ਲਾਰੈਂਸ ਬਿਸ਼ਨੋਈ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਦੋ ਵਾਰ ਪੇਸ਼ ਹੋਣ ਤੋਂ ਬਾਅਦ ਰਿਮਾਂਡ ’ਤੇ ਜਾਣ ਦੇ ਬਾਵਜੂਦ ਪੁਲਿਸ ਇੰਨੇ ਦਿਨਾਂ ਤੋਂ ਪੁੱਛਗਿੱਛ ਦੌਰਾਨ ਲਾਰੈਂਸ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਲੱਭ ਸਕੀ। ਜਿਸ ’ਤੇ ਅੱਜ ਮੁਹਾਲੀ ਪੁਲੀਸ ਨੇ ਟਰਾਂਜ਼ਿਟ ਰਿਮਾਂਡ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: