ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਨਾਲ ਮੰਕੀਪੌਕਸ ਇਨਫੈਕਸ਼ਨ ਨੇ ਪੂਰੀ ਦੁਨੀਆ ਵਿੱਚ ਇੱਕ ਨਵੀਂ ਪ੍ਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਦੁਨੀਆ ਦੇ ਲਗਭਗ 29 ਦੇਸ਼ਾਂ ਵਿੱਚ ਮੰਕੀਪੌਕਸ ਦੇ ਮਾਮਲੇ ਸਾਹਮਣੇ ਆਏ ਹਨ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਹੁਣ ਤੱਕ ਮੰਕੀਪੌਕਸ ਦੇ 1000 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੌਰਾਨ ਮਾਹਿਰਾਂ ਨੇ ਮੰਕੀਪੌਕਸ ਵਾਇਰਸ ਨੂੰ ਲੈ ਕੇ ਹੈਰਾਨੀਜਨਕ ਖੁਲਾਸਾ ਕੀਤਾ ਹੈ।
ਅਮਰੀਕਾ ਦੇ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਮਾਹਿਰਾਂ ਨੇ ਕਿਹਾ ਕਿ ਮੰਕੀਪੌਕਸ ਵਾਇਰਸ ਹਵਾ ਰਾਹੀਂ ਵੀ ਫੈਲਦਾ ਹੈ। ਮਾਹਿਰਾਂ ਮੁਤਾਬਕ ਜੇਕਰ ਕੋਈ ਵਿਅਕਤੀ ਕਿਸੇ ਸੰਕਰਮਿਤ ਵਿਅਕਤੀ ਨਾਲ ਲਗਾਤਾਰ ਆਹਮੋ-ਸਾਹਮਣੇ ਸੰਪਰਕ ਵਿੱਚ ਰਹਿੰਦਾ ਹੈ, ਤਾਂ ਇਹ ਵਾਇਰਸ ਹਵਾ ਰਾਹੀਂ ਫੈਲ ਸਕਦਾ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਮੰਕੀਪੌਕਸ ਵਾਇਰਸ ਹਵਾ ਵਿੱਚ ਜ਼ਿਆਦਾ ਦੂਰੀ ਤੱਕ ਨਹੀਂ ਜਾ ਸਕਦਾ। ਮਾਹਿਰਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।
ਰਿਪੋਰਟਾਂ ਮੁਤਾਬਕ ਸ਼ੁੱਕਰਵਾਰ ਨੂੰ ਇੱਕ ਬ੍ਰੀਫਿੰਗ ਦੌਰਾਨ ਸੀਡੀਸੀ ਦੇ ਮੁਖੀ ਰੋਸ਼ੇਲ ਵੈਲੇਨਸਕੀ ਨੇ ਕਿਹਾ ਕਿ ਕਈ ਥਾਵਾਂ ‘ਤੇ ਮੰਕੀਪੌਕਸ ਲੱਛਣ ਵਾਲੇ ਮਰੀਜ਼ਾਂ ਨਾਲ ਸਰੀਰਕ ਸੰਪਰਕ ਅਤੇ ਉਨ੍ਹਾਂ ਦੇ ਕੱਪੜਿਆਂ ਅਤੇ ਬਿਸਤਰੇ ਨੂੰ ਛੂਹਣ ਨਾਲ ਹੁੰਦਾ ਹੈ, ਸੀਡੀਸੀ ਨੇ ਯਾਤਰੀਆਂ ਅਤੇ ਲੋਕਾਂ ਨੂੰ ਆਪਣੇ ਆਪ ਨੂੰ ਮੰਕੀਪੌਕਸ ਤੋਂ ਬਚਾਉਣ ਲਈ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ, ਨਾਲ ਹੀ ਮੰਕੀਪੌਕਸ ਨਾਲ ਇਨਫੈਕਟਿਡ ਵਿਅਕਤੀ ਦੇ ਸੰਪਰਕ ਤੋਂ ਬਚਣ ਲਈ ਕਿਹਾ ਹੈ।
ਸੀਡੀਸੀ ਨੇ ਆਪਣੀ ਬ੍ਰੀਫਿੰਗ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਸਰੀਰ ‘ਤੇ ਦਾਣੇ ਪੈਦਾ ਕਰਨ ਵਾਲਾ ਮੰਕੀਪੌਕਸ ਕੋਵਿਡ 19 ਵਾਇਰਸ ਵਾਂਗ ਜ਼ਿਆਦਾ ਚਿਰ ਹਵਾ ਵਿੱਚ ਜਿਊਂਦਾ ਨਹੀਂ ਰਹਿ ਸਕਦਾ। ਮਾਹਰ ਨੇ ਇਹ ਵੀ ਕਿਹਾ ਕਿ ਇਹ ਵਾਇਰਸ ਕਿਸੇ ਹੋਰ ਦੇ ਸਾਮਾਨ ਨੂੰ ਛੂਹਣ ਜਾਂ ਦਰਵਾਜ਼ੇ ਜਾਂ ਕੁੰਡੀ ਨੂੰ ਛੂਹਣ ਨਾਲ ਨਹੀਂ ਫੈਲਦਾ ਜਿਵੇਂ ਕਿ ਅਸੀਂ ਪਹਿਲਾਂ ਕੋਰੋਨਾ ਵਾਇਰਸ ਦੌਰਾਨ ਦੇਖਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮਾਹਿਰਾਂ ਮੁਤਾਬਕ ਮੰਕੀਪੌਕਸ ਦੇ ਹੁਣ ਤੱਕ ਜਿੰਨੇ ਵੀ ਮਾਮਲੇ ਸਾਹਮਣੇ ਆਏ ਹਨ, ਉਹ ਸਾਰੇ ਸੰਕਰਮਿਤ ਵਿਅਕਤੀ ਦੇ ਸਿੱਧੇ ਸੰਪਰਕ ਵਿੱਚ ਆਏ ਹਨ। ਸੀਡੀਸੀ ਨੇ ਲੋਕਾਂ ਨੂੰ ਮੰਕੀਪੌਕਸ ਵਾਇਰਸ ਤੋਂ ਆਪਣੇ ਆਪ ਨੂੰ ਬਚਾਉਣ ਲਈ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।