ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਤਿੰਨ ਮਹੀਨੇ ਤੱਕ ਦਾ ਸਮਾਂ ਹੋ ਹੋ ਚੱਲਾ ਹੈ। ਹਾਲਾਂਕਿ ਪੁਲਿਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ ਪਰ ਮੂਸੇਵਾਲਾ ਦੇ ਮਾਪੇ ਸਰਕਾਰ ਦੀ ਜਾਂਚ ਤੋਂ ਖੁਸ਼ ਨਹੀਂ ਹਨ। ਇਸ ਲਈ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰਦਿਆਂ 7 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।
ਰਿਪੋਰਟਾਂ ਮੁਤਾਬਕ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨੂੰ ਜਾਂਚ ਬਾਰੇ ਸਹੀ ਜਾਣਕਾਰੀ ਨਹੀਂ ਦੇ ਰਹੀ ਹੈ। ਅਸੀਂ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦੇ ਹਾਂ। ਜੇ ਮੇਰੇ ਪੁੱਤ ਦੀ ਮੌਤ ‘ਚ ਸ਼ਾਮਿਲ ਲੋਕਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਅੰਦੋਲਨ ਕਰਾਂਗੇ ਅਤੇ ਜੇਕਰ ਅੰਦੋਲਨ ‘ਚ ਮੇਰੇ ਨਾਲ ਕੋਈ ਨਹੀਂ ਹੈ ਤਾਂ ਮੈਂ ਅਤੇ ਮੇਰੀ ਪਤਨੀ ਹੀ ਅੰਦੋਲਨ ਕਰਾਂਗੇ।
ਬਲਕੌਰ ਸਿੰਘ ਆਪਣੇ ਘਰ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਲੋਕਾਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਮੌਤ ਦੇ ਜਲਦੀ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੱਢਣ।
ਦੱਸ ਦੇਈਏ ਕਿ ਮੂਸੇਵਾਲਾ ਦਾ 29 ਮਈ ਨੂੰ ਪਿੰਡ ਜਵਾਹਰਕੇ ਵਿਖੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਦੀ ਜਿ਼ੰਮੇਵਾਰੀ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਲਈ ਸੀ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ, ਜੋਕਿ ਇਸ ਕਤਲ ਦਾ ਮਾਸਟਰਮਾਈਂਡ ਹੈ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਰਿਜ਼ਰਵੇਸ਼ਨ ਲਾਗੂ, 58 ਅਹੁਦੇ SC ਭਾਈਚਾਰੇ ਦੇ
ਇਸ ਤੋਂ ਪਹਿਲਾਂ 14 ਅਗਸਤ ਨੂੰ ਬਲਕੌਰ ਸਿੰਘ ਨੇ ਦੋਸ਼ ਲਾਏ ਸਨ ਕਿ ਸਿੱਧੂ ਮੂਸੇਵਾਲਾ ਦਾ ਇਕ ਕਰੀਬੀ ਦੋਸਤ ਵੀ ਕਤਲ ਵਿੱਚ ਸ਼ਾਮਲ ਹੈ, ਜਿਸ ਦਾ ਖੁਲਾਸਾ ਉਹ ਆਉਣ ਵਾਲੇ ਦਿਨਾਂ ਵਿੱਚ ਕਰਨਗੇ। ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਦੇ ਨਾਲ-ਨਾਲ ਕਬੱਡੀ ਖੇਡਾਂ ਵੀ ਗੈਂਗਸਟਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਕਈ ਗਾਇਕ ਸਿੱਧੂ ਮੂਸੇਵਾਲਾ ਦੀ ਸਫਲਤਾ ਤੋਂ ਵੀ ਖੁਸ਼ ਨਹੀਂ ਸਨ।
ਵੀਡੀਓ ਲਈ ਕਲਿੱਕ ਕਰੋ -: