ਸਿੱਧੂ ਮੂਸੇਵਾਲਾ ਦੇ ਕਰੀਬੀ ਰਹੇ ਸ਼ਨਗਪ੍ਰੀਤ ਸਿੰਘ ਦੇ ਪਰਿਵਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਹੈ। ਸ਼ਗਨਪ੍ਰੀਤ ਦੇ ਪਰਿਵਾਰਕ ਵਕੀਲ ਗੌਰਵ ਦੱਤਾ ਨੇ ਪਟੀਸ਼ਨ ਨੂੰ ਕੋਰਟ ਵਿਚ ਦਾਖਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਵਿਚ ਹੋਈ ਧੀ ਨਾਲ ਜੁੜੇ ਰੀਤੀ-ਰਿਵਾਜਾਂ ਨੂੰ ਪੂਰੀਆਂ ਕਰਨ ਲਈ ਸਾਰੇ ਪੰਜਾਬ ਆ ਰਹੇ ਹਨ।
ਮੂਸੇਵਾਲਾ ਦਾ ਕਰੀਬੀ ਰਿਹਾ ਸ਼ਗਨਪ੍ਰੀਤ ਚੰਡੀਗੜ੍ਹ ਵਿਚ ਮਿੱਢੂਖੇੜਾ ਦੇ ਕਤਲ ਦੇ ਬਾਅਦ ਤੋਂ ਹੀ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ। ਉਸ ਦਾ ਪਰਿਵਾਰ ਪਹਿਲਾਂ ਤੋਂ ਹੀ ਬਾਹਰ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਪਰਿਵਾਰ ਪੰਜਾਬ ਆ ਰਿਹਾ ਹੈ। ਕੋਰਟ ਵਿਚ ਦਿੱਤੇ ਗਏ ਦਸਤਾਵੇਜਾਂ ਮੁਤਾਬਕ ਉਨ੍ਹਾਂ ਨੂੰ ਦੋ ਗੈਂਗਸਟਰਾਂ ਤੋਂ ਖਤਰਾ ਹੈ ਜਿਨ੍ਹਾਂ ਤੋਂ ਉਨ੍ਹਾਂ ਨੂੰ ਪਹਿਲਾਂ ਹੀ ਧਮਕੀਆਂ ਮਿਲਦੀਆਂ ਰਹੀਆਂ ਹਨ। ਹੁਣ ਜਦੋਂ ਪਰਿਵਾਰ ਪੰਜਾਬ ਆ ਰਿਹਾ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਉਪਲਬਧ ਕਰਵਾਈ ਜਾਵੇ।
ਸ਼ਗਨਪ੍ਰੀਤ ਦੇ ਮਾਤਾ-ਪਿਤਾ ਵੱਲੋਂ ਪਹਿਲਾਂ ਸੁਰੱਖਿਆ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਪਰ ਸਰਕਾਰ ਵੱਲੋਂ ਕੋਈਜਵਾਬ ਨਹੀਂ ਮਿਲਿਆ ਤੇ ਉਨ੍ਹਾਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ। ਕੋਰਟ ਨੇ ਵਕੀਲ ਦਾ ਪੱਖ ਜਾਣਨ ਦੇ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 20 ਫਰਵਰੀ ਨੂੰ ਹੈ। ਕੋਰਟ ਨੂੰ ਬੰਦ ਲਿਫਾਫੇ ਵਿਚ ਪਰਿਵਾਰਕ ਮੈਂਬਰਾਂ ਦੇ ਆਉਣ ਦੀ ਤਰੀਕ ਸਪੱਸ਼ਟ ਕੀਤੀ ਜਾਵੇਗੀ ਤਾਂ ਕਿ ਉਸ ਨੂੰ ਗੁਪਤ ਰੱਖਿਆ ਜਾ ਸਕੇ।
ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਹੈ। ਉਹ ਪਹਿਲਾਂ ਮੂਸੇਵਾਲਾ ਦੇ ਨਾਲ ਹੀ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਦੀ ਡੀਲਿੰਗ ਕਰਦਾ ਸੀ। ਦੋ ਸਾਲ ਪਹਿਲਾਂ ਅਗਲ ਮਹੀਨੇ ਵਿਚ ਮੋਹਾਲੀ ਵਿਚ ਮਿੱਢੂਖੇੜਾ ਦੇ ਕਤਲ ਵਿਚ ਉਸ ਦਾ ਨਾਂ ਸਾਹਮਣੇ ਆਇਆ। ਦਿੱਲੀ ਪੁਲਿਸ ਦੀ ਜਾਂਚ ਵਿਚ ਉਸ ਦਾ ਸਬੰਧ ਮਿੱਢੂਖੇੜਾ ਕਤਲ ਦਾ ਜਿੰਮਾ ਲੈਣ ਵਾਲੇ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਸ ਨਾਲ ਹੈ।
ਇਹ ਵੀ ਪੜ੍ਹੋ : PAK ‘ਚ ਮੁਸੀਬਤ, ਬਿਨਾਂ ਲੋਨ ਦਿੱਤੇ ਪਰਤੀ IMF ਟੀਮ, ਸਰਕਾਰ ਨੇ ਘੰਟੇ ‘ਚ ਲੋਕਾਂ ‘ਤੇ ਠੋਕਿਆ 170 ਅਰਬ ਟੈਕਸ
ਇਸ ਦੇ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ। ਉਦੋਂ ਤੋਂ ਉਹ ਉਥੇ ਹੀ ਰਹਿ ਰਿਹਾ ਹੈ। ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਲਾਰੈਂਸ ਨੂੰ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਮੂਸੇਵਾਲਾ ਨੇ ਹੀ ਆਸਟ੍ਰੇਲੀਆ ਭੱਜਣ ਵਿਚ ਮਦਦ ਕੀਤੀ ਸੀ। ਇਹ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਸੇ ਰੰਜਿਸ਼ ਦੀ ਵਜ੍ਹਾ ਨਾਲ ਲਾਰੈਂਸ ਗੈਂਗ ਨੇ ਮੂਸੇਵਾਲਾ ਦੀ ਹੱਤਿਆ ਕੀਤੀ। ਸ਼ਗਨਪ੍ਰੀਤ ‘ਤੇ ਸ਼ੱਕ ਸੀ ਕਿ ਉਸ ਨੇ ਮਿੱਢੂਖੇੜਾ ਦੀ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਲੁਕਣ ਦੀ ਜਗ੍ਹਾ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: